ਖੂਨ ਦੀ ਕਮੀ ਅਤੇ ਬੀ.ਪੀ ਵੱਧ ਹੋਣ ਨਾਲ ਜਣੇਪੇ ਸਮੇਂ ਹੋ ਸਕਦਾ ਹੈ ਖ਼ਤਰਾ : ਡਾ. ਜਤਿੰਦਰ ਪਾਲ ਸਿੰਘ 

ਸ੍ਰੀ ਮੁਕਤਸਰ ਸਾਹਿਬ 23 ਨਵੰਬਰ ( ਕੁਲਦੀਪ ਸਿੰਘ ਘੁਮਾਣ ) ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀ.ਐਚ.ਸੀ ਚੱਕ ਸ਼ੇਰੇ ਵਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਮਮਤਾ ਦਿਵਸ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪ ਲਗਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ। ਜੇਕਰ ਗਰਭਵਤੀ ਔਰਤਾਂ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ, ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ। ਬੀ.ਈ.ਈ ਮਨਬੀਰ ਸਿੰਘ ਨੇ ਦਸਿਆ ਕਿ ਬਲਾਕ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਅਤੇ ਟੀਕਾਕਰਨ ਕੈਂਪ ਮਮਤਾ ਦਿਵਸ ਦੇ ਮੌਕੇ ’ਤੇ ਹਰ ਬੁੱਧਵਾਰ ਨੂੰ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਾਂਚ ਦੇ ਨਾਲ-ਨਾਲ ਟੈਸਟ ਅਤੇ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਬੱਚਿਆਂ ਦਾ ਸਮੇਂ ਸਮੇਂ ਤੇ ਉਚਿਤ ਟੀਕਾਕਰਨ ਕਰਵਾ ਕੇ 10 ਮਾਰੂ ਰੋਗਾਂ ਤੋਂ ਬਚਾਇਆ ਜਾ ਸਕਦਾ ਹੈ। ਉਹਨਾਂ ਨੇ ਦੱਸਿਆ ਕਿ ਨਵ ਜਨਮੇਂ ਬੱਚੇ ਤੋਂ ਲੈ ਕੇ ਡੇਢ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ, ਗਲ਼-ਘੋਟੂ, ਕਾਲ਼ੀ ਖਾਂਸੀ, ਟੈਟਨਸ, ਦਿਮਾਗੀ ਬੁਖਾਰ, ਪੀਲ਼ੀਆ, ਖਸਰਾ, ਰੁਬੇਲਾ ਤੇ ਨਿਮੋਨੀਆ ਦੀ ਬਿਮਾਰੀ ਤੋਂ ਬਚਾਅ ਲਈ ਟੀਕੇ ਲਗਾਏ ਜਾਂਦੇ ਹਨ ਅਤੇ ਪੋਲੀਓ ਬੂੰਦਾਂ ਤੇ ਰੋਟਾਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਬੂੰਦਾਂ ਪਿਲਾਈਆਂ ਜਾਂਦੀਆਂ ਹਨ। ਇਸ ਮੌਕੇ ਤੇ ਸਿਹਤ ਕਰਮੀਆਂ ਵਲੋਂ ਟੀਕਾਕਰਨ ਕਰਵਾਉਣ ਲਈ ਆਉਣ ਵਾਲੀ ਮਾਵਾਂ ਤੇ ਗਰਭਵਤੀ ਔਰਤਾਂ ਨੂੰ ਸਿਹਤ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਆਮ ਤੌਰ ਤੇ ਗਰਭਾਵਸਥਾ ਦੌਰਾਨ ਔਰਤਾਂ ਵਿੱਚ ਖੂਨ ਦੀ ਕਮੀ ਅਤੇ ਬੀ.ਪੀ ਵੱਧਣ ਦੇ ਲੱਛਣ ਪਾਏ ਜਾਂਦੇ ਹਨ। ਜਿਸ ਦਾ ਇਲਾਜ ਹੈ ਕਿ ਪੌਸ਼ਟਿਕ ਆਹਾਰ ਅਤੇ ਸਰਕਾਰੀ ਹਸਪਤਾਲਾਂ ਵਿੱਚੋਂ ਮਿਲਦੀਆ ਆਇਰਨ ਅਤੇ ਫੋਲਿਕ ਐਸਿਡ ਦੀ ਗੋਲੀਆਂ ਲਈਆਂ ਜਾਣ ਅਤੇ ਆਪਣੀ ਰੋਜਾਨਾ ਦੀ ਖੁਰਾਕ ਵਿੱਚ ਹਰੀਆ ਸਬਜ਼ੀਆ, ਦਾਲਾਂ ਅਤੇ ਦੁੱਧ ਦਾ ਸੇਵਨ ਜਰੂਰ ਕਰਨ ਅਤੇ ਸਫਾਈ ਦਾ ਧਿਆਨ ਰੱਖਣ ਅਤੇ ਮਾਨਸਿਕ ਤੌਰ ਤੇ ਖੁਸ਼ ਰਹਿਣ ਦੇ ਯਤਨ ਕੀਤਾ ਜਾਵੇ। ਉਨ੍ਹਾਂ ਨੇ ‘ਨਸਬੰਦੀ ਪੰਦਰਵਾੜੇ’, ‘ਕੌਮੀ ਨਵਜਾਤ ਹਫਤੇ’ ਅਤੇ ਹੋਰ ਸਿਹਤ ਪ੍ਰੋਗਰਾਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਵੀ ਦਿੱਤੀ। ਉਹਨਾਂ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਚਲਾਏ ਜਾ ਰਹੇ ਪੁਰਸ਼ਾਂ ਦੀ ਨਸਬੰਦੀ ਸਬੰਧੀ ਪੰਦਰਵਾੜੇ ਦਾ ਮੁੱਖ ਉਦੇਸ਼ ਪੁਰਸ਼ਾਂ ਨੂੰ ਪਰਿਵਾਰ ਨਿਯੋਜਨ ਦੇ ਸਥਾਈ ਤਰੀਕੇ ਅਪਨਾਉਣ ਲਈ ਪ੍ਰੇਰਿਤ ਕਰਨਾ ਹੈ। ਨਸਬੰਦੀ ਆਪ੍ਰੇਸ਼ਨ ਕਰਵਾਉਣ ਵਾਲੇ ਪੁਰਸ਼ ਨੂੰ 1100 ਰੁਪਏ ਵਿੱਤੀ ਸਹਾਇਤਾ ਅਤੇ ਆਪ੍ਰੇਸ਼ਨ ਲਈ ਪ੍ਰੇਰਿਤ ਕਰਨ ਵਾਲੇ ਵਿਅਕਤੀ ਨੂੰ 200 ਰੁਪਏ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਮੌਕੇ ਤੇ ਵੱਖ-ਵੱਖ ਸਿਹਤ ਕੇਂਦਰਾਂ ਦਾ ਸਟਾਫ, ਮ.ਪ.ਹ.ਸ (ਮੇਲ ਤੇ ਫੀਮੇਲ), ਮ.ਪ.ਹ.ਵ (ਮੇਲ ਤੇ ਫੀਮੇਲ), ਸੀ.ਐਚ.ਓ, ਆਸ਼ਾ ਸੁਪਰਵਾਈਜ਼ਰ ਤੇ ਆਸ਼ਾ ਵਰਕਰ ਅਤੇ ਪਿੰਡ ਵਾਸੀ ਆਦਿ ਮੌਜੂਦ ਸਨ।

Total Views: 263 ,
Real Estate