10 ਸਾਲ ਦੇ ਬੱਚੇ ‘ਤੇ FIR ਮਾਮਲਾ ,ਪੁਲਿਸ ਨੇ ਕਿਹਾ ਨਹੀਂ ਹੋਏਗੀ ਕਾਰਵਾਈ

 

ਅੰਮ੍ਰਿਤਸਰ ‘ਚ 10 ਸਾਲ ਦੇ ਬੱਚੇ ‘ਤੇ ਬੰਦੂਕ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ ਪੁਲਸ ਨੇ ਬੱਚੇ ਦੇ ਨਾਲ-ਨਾਲ ਉਸ ਦੇ ਪਿਤਾ ਅਤੇ ਦੋ ਹੋਰਾਂ ਖਿਲਾਫ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਸੀ। ਜਿਸ ‘ਤੇ ਅੰਮ੍ਰਿਤਸਰ ਰੂਲਰ ਪੁਲਿਸ ਵੱਲੋਂ ਸਪੱਸ਼ਟੀਕਰਨ ਜਾਰੀ ਕੀਤਾ ਗਿਆ ਹੈ, ਟਵੀਟ ਕਰਦਿਆਂ ਰੂਲਰ ਪੁਲਿਸ ਨੇ ਕਿਹਾ ਕਿ ਲਾਪਰਵਾਹੀ ਕਾਰਨ ਬੱਚੇ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਹਾਲਾਂਕਿ ਢ੍ਰੀ ਵਿੱਚ ਉਸਦਾ ਨਾਮ ਨਹੀਂ ਹੈ। ਭਰੋਸਾ ਦਿੰਦੇ ਹਾਂ ਕਿ ਬੱਚੇ ਨੂੰ ਦੋਸ਼ੀ ਨਹੀਂ ਮੰਨਿਆ ਜਾਵੇਗਾ। ਕਿਸੇ ਵੀ ਬੇਕਸੂਰ ਖਿਲਾਫ ਕਾਰਵਾਈ ਨਹੀਂ ਕੀਤੀ ਜਾਵੇਗੀ।

Total Views: 58 ,
Real Estate