ਕੇਰਲ ਵਿੱਚ ਅਡਾਨੀ ਬੰਦਰਗਾਹ ਦੇ ਨਿਰਮਾਣ ਦਾ ਵਿਰੋਧ ਕਰਨ ਲਈ ਲੈਟਿਨ ਕੈਥੋਲਿਕ ਚਰਚ ਦੀ ਅਗਵਾਈ ਵਿੱਚ ਪ੍ਰਦਰਸ਼ਨਕਾਰੀਆਂ ਨੇ ਐਤਵਾਰ ਨੂੰ ਵਿਜਿੰਜਮ ਪੁਲਿਸ ਸਟੇਸ਼ਨ ਉੱਤੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਘੱਟੋ-ਘੱਟ 29 ਪੁਲਿਸ ਕਰਮਚਾਰੀ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਪੁਲਿਸ ਦੀਆਂ ਕਈ ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ।ਪੁਲਿਸ ਅਨੁਸਾਰ ਭੀੜ ਨੇ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ ਅਤੇ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕੀਤਾ। 26 ਨਵੰਬਰ ਨੂੰ ਹੋਏ ਹਿੰਸਕ ਪ੍ਰਦਰਸ਼ਨ ਦੇ ਸਬੰਧ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਕਈਆਂ ਨੂੰ ਹਿਰਾਸਤ ਵਿੱਚ ਲਿਆ ਸੀ।
Total Views: 322 ,
Real Estate



















