3 ਸੂਬਿਆਂ ‘ਚ ਲਾਰੇਂਸ ਬਿਸ਼ਨੋਈ ਦੇ ਟਿਕਾਣਿਆਂ ‘ਤੇ NIA ਦੀ ਛਾਪੇਮਾਰੀ

ਭਾਰਤੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। NIA ਨੇ ਮੰਗਲਵਾਰ ਸਵੇਰੇ ਦਿੱਲੀ, ਰਾਜਸਥਾਨ ਅਤੇ ਹਰਿਆਣਾ ‘ਚ ਬਿਸ਼ਨੋਈ ਦੇ ਕਰੀਬੀ ਦੋਸਤਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਕੁਝ ਦਿਨ ਪਹਿਲਾਂ ਲਾਰੈਂਸ ਨੂੰ ਪੰਜਾਬ ਦੀ ਜੇਲ੍ਹ ਤੋਂ ਪੁੱਛਗਿੱਛ ਲਈ ਦਿੱਲੀ ਸਥਿਤ ਐਨਆਈਏ ਹੈੱਡਕੁਆਰਟਰ ਲਿਆਂਦਾ ਗਿਆ ਸੀ। ਗੈਂਗਸਟਰ ਤੋਂ ਪੁੱਛਗਿੱਛ ਤੋਂ ਬਾਅਦ ਕੇਂਦਰੀ ਏਜੰਸੀ ਨੇ ਇਹ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਹਾਲ ਹੀ ‘ਚ NIA ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ 25 ਤੋਂ ਵੱਧ ਗੈਂਗਸਟਰਾਂ ਦੀ ਸੂਚੀ ਦਿੱਤੀ ਸੀ, ਜਿਸ ‘ਚ ਦਿੱਲੀ, ਹਰਿਆਣਾ, ਪੰਜਾਬ ਦੇ 25 ਗੈਂਗਸਟਰਾਂ ਦੇ ਨਾਂ ਸਨ। ਕੇਂਦਰੀ ਏਜੰਸੀ ਨੇ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਕਿ ਇਨ੍ਹਾਂ ਸਾਰਿਆਂ ਨੂੰ ਉੱਤਰੀ ਭਾਰਤ ਦੀ ਬਜਾਏ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾਵੇ। ਦਰਅਸਲ, ਐਨਆਈਏ ਤੋਂ ਇਲਾਵਾ ਦਿੱਲੀ ਪੁਲਿਸ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗੈਂਗਸਟਰ ਜੇਲ੍ਹ ਵਿੱਚੋਂ ਆਪਣਾ ਨੈੱਟਵਰਕ ਚਲਾ ਰਹੇ ਹਨ।

Total Views: 471 ,
Real Estate