ਅਕਾਲੀ ਦਲ ਨੇ ਬਰਾੜ ਤੇ ਇਆਲੀ ਨੂੰ ਕੀਤਾ ਪਾਸੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ | ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ ਹੋਣਗੇ, ਜਦਕਿ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ | ਜਗਮੀਤ ਬਰਾੜ ਅਤੇ ਵਿਧਾਇਕ ਮਨਪ੍ਰੀਤ ਇਆਲੀ ਨੂੰ ਨਵੀਂ ਕੋਰ ਕਮੇਟੀ ਅਤੇ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ‘ਚ ਸ਼ਾਮਲ ਨਹੀਂ ਕੀਤਾ ਗਿਆ ਹੈ | ਪਾਰਟੀ ਨੇ ਲੋਕਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਹੋਈ ਹਾਰ ਅਤੇ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਤੋਂ ਬਾਅਦ ਸਾਰੀਆਂ ਕਮੇਟੀਆਂ ਅਤੇ ਬੋਰਡਾਂ ਨੂੰ ਭੰਗ ਕਰ ਦਿੱਤਾ ਸੀ | ਪਾਰਟੀ ਪ੍ਰਧਾਨ ਦੇ ਕੌਮੀ ਸਲਾਹਕਾਰ ਰਹਿ ਚੁੱਕੇ ਹਰਚਰਨ ਸਿੰਘ ਬੈਂਸ ਵੀ ਸਲਾਹਕਾਰ ਬੋਰਡ ਵਿੱਚੋਂ ਗਾਇਬ ਹਨ | ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੈਂਸ ਪਾਰਟੀ ਦੇ ਮੀਡੀਆ ਸਲਾਹਕਾਰ ਹਨ | ਇਸ ਦੌਰਾਨ ਜਗਮੀਤ ਬਰਾੜ ਨੇ ਵੀਰਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਬੁਲਾਈ ਹੈ | ਕੋਰ ਕਮੇਟੀ ਤੋਂ ਬਾਹਰ ਕੀਤੇ ਜਾਣ ‘ਤੇ ਉਹ ਨਾਰਾਜ਼ ਦੱਸੇ ਜਾ ਰਹੇ ਹਨ |

Total Views: 51 ,
Real Estate