![]()
ਇੰਡੋਨੇਸ਼ੀਆ ਦੀ ਸੰਸਦ ਨੇ ਇੱਕ ਨਵੇਂ ਅਪਰਾਧਿਕ ਕੋਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਅਪਰਾਦਿਕ ਕੋਡ ਦੇਸ਼ ਵਿੱਚ ਕਿਸੇ ਵੀ ਵਿਅਕਤੀ ਨੂੰ ਵਿਆਹ ਤੋਂ ਬਿਨਾਂ ਸਰੀਰਕ ਸਬੰਧ ਬਣਾਉਣ ‘ਤੇ ਪਾਬੰਦੀ ਲਗਾਉਂਦਾ ਹੈ ਅਤੇ ਸਿਆਸੀ ਆਜ਼ਾਦੀਆਂ ਨੂੰ ਪਾਬੰਦੀਸ਼ੁਧਾ ਬਣਾਉਂਦਾ ਹੈ। ਹਾਲਾਂਕਿ, ਇਹ ਨਵੇਂ ਕਾਨੂੰਨ ਹੋਰ ਤਿੰਨ ਸਾਲਾਂ ਲਈ ਲਾਗੂ ਨਹੀਂ ਹੋਣਗੇ ਅਤੇ ਇਹ ਉਮੀਦ ਕੀਤੀ ਜਾਂਦੀ ਹੈ ਕਿ ਇਸ ਨੂੰ ਅਦਾਲਤੀ ਚੁਣੌਤੀਆਂ ਦਰਪੇਸ਼ ਹੋਣਗੀਆਂ। ਮੁਸਲਿਮ ਬਹੁਗਿਣਤੀ ਵਾਲੇ ਦੇਸ਼ ਵਿੱਚ ਧਾਰਮਿਕ ਰੂੜ੍ਹੀਵਾਦ ਦੇ ਉਭਾਰ ਤੋਂ ਬਾਅਦ ਤਬਦੀਲੀਆਂ ਦਾ ਦੌਰ ਆਇਆ ਹੈ। ਕਈ ਸਮੂਹਾਂ ਨੇ ਖ਼ਾਸ ਤੌਰ ‘ਤੇ ਨੌਜਵਾਨਾਂ ਦੇ ਇਸ ਹਫ਼ਤੇ ਜਕਾਰਤਾ ਵਿੱਚ ਸੰਸਦ ਦੇ ਬਾਹਰ ਕਾਨੂੰਨਾਂ ਦਾ ਵਿਰੋਧ ਕੀਤਾ। ਇਹ ਨਵੇਂ ਕਾਨੂੰਨਾਂ ਬਾਲੀ ਅਤੇ ਹੋਰ ਇੰਡੋਨੇਸ਼ੀਆਈ ਸੈਰ-ਸਪਾਟੇ ਵਾਲੀਆਂ ਥਾਵਾਂ ‘ਤੇ ਘੁੰਮਣ ਜਾਣ ਵਾਲੇ ਵਿਦੇਸ਼ੀ ਲੋਕਾਂ ‘ਤੇ ਵੀ ਲਾਗੂ ਹੋਣਗੇ। ਇਸ ਦੇ ਤਹਿਤ ਅਣਵਿਆਹੇ ਜੋੜਿਆਂ ਨੂੰ ਇੱਕ ਸਾਲ ਤੱਕ ਦੀ ਜੇਲ੍ਹ ਹੋ ਸਕਦੀ ਹੈ।
Total Views: 292 ,
Real Estate



















