ਤਰਨਤਾਰਨ ਜ਼ਿਲ੍ਹੇ ਵਿਚ ਅੰਮ੍ਰਿਤਸਰ-ਬਠਿੰਡਾ ਹਾਈਵੇ ’ਤੇ ਪੈਂਦੇ ਸਰਹਾਲੀ ਪੁਲਿਸ ਥਾਣੇ ’ਤੇ ਰਾਤ 1.00 ਵਜੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਹਮਲੇ ਵਿਚ ਕੋਈ ਜਾਨੀ ਨੁਕਸਾਨ ਹੋਣ ਦੀ ਖਬਰ ਨਹੀ਼ ਹੈ। ਐਸ ਐਸ ਪੀ ਗੁਰਮੀਤ ਸਿੰਘ ਚੌਹਾਨ ਨੇ ਹਮਲੇ ਦੀ ਪੁਸ਼ਟੀ ਕੀਤੀ ਹੈ। ਉਹਨਾਂ ਦੱਸਿਆ ਕਿ ਹਮਲੇ ਵਿਚ ਥਾਣੇ ਦੇ ਇਕ ਹਿੱਸੇ ਵਿਚ ਬਣੇ ਸਾਂਝ ਕੇਂਦਰ ਦੇ ਖਿੜਕੀ ਦੇ ਸ਼ੀਸ਼ੇ ਟੁੱਟ ਗਏ ਹਨ। ਫੋਰੈਂਸਿਕ ਜਾਂਚ ਵਾਸਤੇ ਸੀਲ ਕਰ ਦਿੱਤਾ ਗਿਆ ਹੈ।
Total Views: 96 ,
Real Estate