ਤਵਾਂਗ ਸੈਕਟਰ ‘ਚ ਭਾਰਤ ਅਤੇ ਚੀਨ ਦੇ ਫੌਜੀਆਂ ਵਿਚਾਲੇ ਹੋਈ ਝੜਪ

ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ਦੇ ਵਿੱਚ ਐੱਲ.ਏ.ਸੀ. ਦੇ ਉੱਪਰ ਭਾਰਤ ਅਤੇ ਚੀਨ ਦੇ ਫ਼ੌਜੀ ਜਵਾਨਾਂ ਦੇ ਵਿਚਾਲੇ ਹਿੰਸਕ ਝੜਪ ਹੋਈ ਹੈ। ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ਦੇ ਵਿੱਚ ਚੀਨ ਦੇ ਫ਼ੌਜੀਆਂ ਵੱਲੋਂ ਐੱਲ.ਏ.ਸੀ. ਪਾਰ ਕਰ ਕੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ।ਪਰ ਭਾਰਤੀ ਫ਼ੌਜ ਦੇ ਜਵਾਨਾਂ ਨੇ ਚੀਨ ਦੇ ਫ਼ੌਜੀ ਜਵਾਨਾਂ ਨੂੰ ਕਰਾਰਾ ਜਵਾਬ ਦਿੰਦਿਆਂ ਖਦੇੜ ਦਿੱਤਾ। ਝੜਪ ਦੇ ਦੌਰਾਨ ਭਾਰਤ ਅਤੇ ਚੀਨ ਦੋਵਾਂ ਦੇਸ਼ਾਂ ਦੇ ਫੌਜੀ ਜਵਾਨ ਜ਼ਖ਼ਮੀ ਹੋਏ ਹਨ।
ਮਿਲੀ ਜਾਣਕਾਰੀ ਤੋਂ ਇਹ ਘਟਨਾ 9 ਦਸੰਬਰ ਦੀ ਦੱਸੀ ਜਾ ਰਹੀ ਹੈ।ਹਾਲਾਂਕਿ ਇਸ ਘਟਨਾ ਤੋਂ ਬਾਅਦ ਦੋਵਾਂ ਦੇਸ਼ਾਂ ਦੀ ਫੌਜ ਵਿਚਾਲੇ ਕਮਾਂਡੋ ਪੱਧਰ ’ਤੇ ਫਲੈਗ ਮੀਟਿੰਗ ਵੀ ਹੋਈ ਸੀ। ਜਦਕਿ ਇਸ ਝੜਪ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਫ਼ੌਜੀ ਪਿੱਛੇ ਹਟ ਗਏ ਸਨ।
ਇਸ ਤੋਂ ਪਹਿਲਾਂ ਸਾਲ 2017 ’ਚ ਵੀ ਡੋਕਲਾਮ ’ਚ ਵਿੱਚ ਕਈ ਦਿਨਾਂ ਤੱਕ ਵਿਵਾਦ ਦੀ ਸਥਿਤੀ ਬਣੀ ਰਹੀ ਸੀ।
ਸਾਲ 2020 ’ਚ ਲੱਦਾਖ ਦੀ ਗਲਵਾਨ ਘਾਟੀ ’ਚ ਚੀਨ ਦੇ ਫ਼ੌਜੀਆਂ ਨੇ ਐੱਲ.ਏ.ਸੀ. ਪਾਰ ਕੀਤੀ ਸੀ, ਉਦੋਂ ਭਾਰਤੀ ਅਤੇ ਚੀਨੀ ਫ਼ੌਜੀਆਂ ਵਿਚਾਲੇ ਹਿੰਸਕ ਝੜਪ ਹੋਈ ਸੀ। ਇਸ ਹਿੰਸਕ ਝੜਪ ’ਚ ਭਾਰਤ ਦੇ 40 ਫੌਜੀ ਜਵਾਨ ਸ਼ਹੀਦ ਹੋਏ ਸਨ। ਹਾਲਾਂਕਿ ਗਲਵਾਨ ’ਚ ਅਜੇ ਵੀ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ। ਗਲਵਾਨ ਵਿਵਾਦ ਤੋਂ ਬਾਅਦ ਭਾਰਤ ਅਤੇ ਚੀਨ ਵਿਚਾਲੇ ਕਮਾਂਡੋ ਪੱਧਰ ’ਤੇ 17 ਵਾਰ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਕੋਈ ਵੀ ਨਤੀਜਾ ਨਹੀਂ ਨਿਕਲਿਆ ਹੈ।

Total Views: 198 ,
Real Estate