

ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਭਾਰਤੀ ਮੂਲ ਦੇ 24 ਸਾਲਾ ਸਿੱਖ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਐਡਮਿੰਟਨ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਨੌਜਵਾਨ ਦੀ ਪਛਾਣ ਸਨਰਾਜ ਸਿੰਘ ਵਜੋਂ ਹੋਈ ਹੈ। 3 ਦਸੰਬਰ ਦੀ ਰਾਤ ਨੂੰ ਐਡਮਿੰਟਨ ‘ਚ ਗੋਲੀ ਚੱਲਣ ਦੀਆਂ ਖਬਰਾਂ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ,ਸਨਰਾਜ ਸਿੰਘ ਜ਼ਖ਼ਮੀ ਹਾਲਤ ਵਿੱਚ ਗੱਡੀ ਵਿੱਚ ਬੈਠਾ ਸੀ। ਐਮਰਜੈਂਸੀ ਮੈਡੀਕਲ ਸੇਵਾਵਾਂ ਦੇ ਪਹੁੰਚਣ ਤੱਕ ਉਸਦੀ ਮੌਤ ਹੋ ਗਈ। ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਪੋਸਟਮਾਰਟਮ ਰਿਪੋਰਟ ਅਨੁਸਾਰ ਸਿੰਘ ਦਾ ਕਤਲ ਕੀਤਾ ਗਿਆ ਹੈ। ਪੁਲਿਸ ਅਨੁਸਾਰ ਘਟਨਾ ਵਾਲੀ ਥਾਂ ਤੋਂ ਇੱਕ ਵਾਹਨ ਨੂੰ ਸ਼ੱਕੀ ਹਾਲਤ ਵਿੱਚ ਘੁੰਮਦਾ ਦੇਖਿਆ ਗਿਆ ਸੀ ਅਤੇ ਜਾਂਚ ਅਧਿਕਾਰੀਆਂ ਵੱਲੋਂ ਪਛਾਣ ਲਈ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੀ ਗਈ ਸੀ। ਪੁਲਿਸ ਨੇ ਇਲਾਕਾ ਨਿਵਾਸੀਆਂ ਨੂੰ 3 ਦਸੰਬਰ ਦੀ ਰਾਤ ਨੂੰ ਇਲਾਕੇ ਵਿੱਚ ਕਿਸੇ ਵੀ ਸ਼ੱਕੀ ਗਤੀਵਿਧੀਆਂ ਬਾਰੇ ਸੂਚਿਤ ਕਰਨ ਲਈ ਵੀ ਕਿਹਾ ਹੈ।
Autopsy complete in southeast death, police release vehicle of interest: An autopsy has been completed into the weekend death of a male in southeast Edmonton. At approximately 8:40 p.m. on Saturday, Dec. 3, 2022, Southeast Branch officers responded to a… https://t.co/7lXnyCayw3
— Edmonton Police (@edmontonpolice) December 8, 2022



















