ਟੋਰਾਂਟੋ ’ਚ ਗੋਲੀਬਾਰੀ: 5 ਮੌਤਾਂ

Vaughan ‘ਚ ਦੀ ਇੱਕ ਇਮਾਰਤ ਵਿੱਚ ਇੱਕ ਵਿਅਕਤੀ ਨੇ ਸ਼ਰੇਆਮ ਗੋਲੀਆਂ ਚਲਾਈਆਂ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਨਾਲ ਝੜਪ ਵਿੱਚ ਸ਼ੱਕੀ ਸ਼ੂਟਰ ਦੀ ਵੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਹ ਖਤਰੇ ਤੋਂ ਬਾਹਰ ਹੈ। ਗੋਲੀਬਾਰੀ ਅਤੇ ਝੜਪ ਤੋਂ ਬਾਅਦ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਇੱਕ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਮਾਰਤ ਦੀ ਇੱਕ ਤੋਂ ਵੱਧ ਯੂਨਿਟ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਥਾਣਾ ਮੁਖੀ ਦਾ ਕਹਿਣਾ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਹੁਣ ਇਲਾਕੇ ਦੇ ਲੋਕਾਂ ਨੂੰ ਕੋਈ ਖ਼ਤਰਾ ਨਹੀਂ ਹੈ।

Total Views: 192 ,
Real Estate