ਧੁੰਦ ਕਾਰਨ ਪੰਜਾਬ ‘ਚ ਕੱਲ੍ਹ ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ

ਪੰਜਾਬ ਸਰਕਾਰ ਨੇ ਸੂਬੇ ਵਿਚ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 21 ਦਸੰਬਰ ਦਿਨ ਬੁੱਧਵਾਰ ਤੋਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਰਾਹੀਂ ਦੱਸਿਆ,‘ਸੂਬੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ, ਜਦੋਂ ਕਿ ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ।’

Total Views: 545 ,
Real Estate