
ਭਾਰਤ ਸਰਕਾਰ ਨੇ ਦੇਸ਼ ਦੇ ਵੱਖ ਵੱਖ ਹਵਾਈ ਅੱਡਿਆਂ ਉੱਪਰ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ ਅਤੇ ਥਾਈਲੈਂਡ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਲਈ ਕੋਵਿਡ-19 ਲਈ ਟੈਸਟ ਆਰਟੀਪੀਸੀਆਰ ਲਾਜ਼ਮੀ ਕਰ ਦਿੱਤਾ ਹੈ। ਬਾਕੀ ਉਡਾਣਾਂ ਵਿੱਚੋਂ ਵੀ ਦਿੱਲੀ ਅੰਤਰਰਾਸ਼ਟਰੀ ਯਾਤਰੀਆਂ ਦੀ ਕਰੋਨਾਵਾਇਰਸ ਟੈਸਟਿੰਗ ਸ਼ੁਰੂ ਹੋ ਗਈ ਹੈ। ਹਰੇਕ ਅੰਤਰਰਾਸ਼ਟਰੀ ਉਡਾਣ ਰਾਹੀਂ ਪਹੁੰਚਣ ਵਾਲੇ ਦੋ ਫ਼ੀਸਦ ਯਾਤਰੀਆਂ ਦੀ ਹਵਾਈ ਅੱਡਿਆਂ ‘ਤੇ ਟੈਸਟਿੰਗ ਕੀਤੀ ਜਾਵੇਗੀ। ਇਸ ਦੌਰਾਨ ਸਿਰਫ਼ ਚੋਣਵੇਂ ਯਾਤਰੀਆਂ ਦੀ ਜਾਂਚ ਕੀਤੀ ਜਾਵੇਗੀ ਤੇ ਸਾਰੇ ਯਾਤਰੀਆਂ ਦੀ ਜਾਂਚ ਨਹੀਂ ਕੀਤੀ ਜਾਵੇਗੀ। ਨਮੂਨਾ ਜਮ੍ਹਾਂ ਕਰਾਉਣ ਤੋਂ ਬਾਅਦ ਯਾਤਰੀਆਂ ਨੂੰ ਹਵਾਈ ਅੱਡੇ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਪ੍ਰਵੇਸ਼ ਦੇ ਸਥਾਨ ‘ਤੇ ਸਾਰੇ ਯਾਤਰੀਆਂ ਦੀ ਥਰਮਲ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਸਕ੍ਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਯਾਤਰੀਆਂ ਨੂੰ ਤੁਰੰਤ ਵੱਖ ਕਰ ਦਿੱਤਾ ਜਾਵੇਗਾ।
Total Views: 404 ,
Real Estate



















