
ਦਿੱਲੀ MCD ਚੋਣਾਂ ‘ਚ ਭਾਜਪਾ ਨੂੰ ‘ਆਪ’ ਦੇ ਸਾਹਮਣੇ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਹੁਣ ਭਾਜਪਾ ਨੇ ਦਿੱਲੀ ਦੇ ਮੇਅਰ ਦੀ ਚੋਣ ਲੜਨ ਦਾ ਫ਼ੈਸਲਾ ਕਰ ਲਿਆ ਹੈ। ਭਾਜਪਾ ਨੇ ਦਿੱਲੀ ਦੇ ਮੇਅਰ ਚੋਣ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਮੇਅਰ ਦੇ ਅਹੁਦੇ ਲਈ ਰੇਖਾ ਗੁਪਤਾ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਡਿਪਟੀ ਮੇਅਰ ਦੇ ਅਹੁਦੇ ਲਈ ਕਮਲ ਬਾਗੜੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼ਾਲੀਮਾਰ ਬਾਗ ਤੋਂ ਭਾਜਪਾ ਦੀ ਕੌਂਸਲਰ ਰੇਖਾ ਗੁਪਤਾ ਨੂੰ ਮੇਅਰ ਦੀ ਦੌੜ ਐਲਾਨਿਆ ਗਿਆ ਹੈ, ਜਦਕਿ ਰਾਮ ਨਗਰ ਵਾਰਡ ਤੋਂ ਕਮਲ ਬਾਗੜੀ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਲੜਨਗੇ। ਸਭ ਤੋਂ ਵੱਧ ਕੌਂਸਲਰਾਂ ਵਾਲੀ ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਸ਼ੈਲੀ ਓਬਰਾਏ ਨੂੰ ਆਪਣਾ ਉਮੀਦਵਾਰ ਚੁਣਿਆ ਹੈ, ਜਦੋਂਕਿ ਡਿਪਟੀ ਮੇਅਰ ਦੇ ਅਹੁਦੇ ਦੀ ਦੌੜ ਵਿੱਚ ਅਲੇ ਮੁਹੰਮਦ ਇਕਬਾਲ ਨੂੰ ਸ਼ਾਮਲ ਕੀਤਾ ਗਿਆ ਹੈ। ਸ਼ੈਲੀ ਓਬਰਾਏ ਈਸਟ ਪਟੇਲ ਨਗਰ ਤੇ ਮੁਹੰਮਦ ਇਕਬਾਲ ਚਾਂਦਨੀ ਮਹਿਲ ਤੋਂ ਕੌਂਸਲਰ ਹਨ।4 ਦਸੰਬਰ ਨੂੰ ਹੋਈਆਂ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 250 ਵਿੱਚੋਂ 134 ਸੀਟਾਂ ਜਿੱਤ ਕੇ ਭਾਜਪਾ ਦੇ 15 ਸਾਲਾਂ ਦੇ ਸ਼ਾਸਨ ਦਾ ਅੰਤ ਕੀਤਾ। ਭਾਜਪਾ 104 ਸੀਟਾਂ ਨਾਲ ਦੂਜੇ ਨੰਬਰ ‘ਤੇ ਰਹੀ।



















