
ਗੁਜਰਾਤ ਦੇ ਨਡਿਆਦ ‘ਚ ਆਪਣੀ ਬੇਟੀ ਦੀ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਦਾ ਵਿਰੋਧ ਕਰਨ ‘ਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਨੂੰ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਅਤੇ ਇਸ ਮਾਮਲੇ ‘ਚ 7 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੂਤਰਾਂ ਅਨੁਸਾਰ ਬੀਐਸਐਫ ਜਵਾਨ ਮੇਲਜੀਭਾਈ ਵਾਘੇਲਾ ਪਿੰਡ ਚੱਕਲਾਸੀ ਵਿੱਚ ਕਥਿਤ ਤੌਰ ਉਤੇ ਵੀਡੀਓ ਆਨਲਾਈਨ ਪੋਸਟ ਕਰਨ ਵਾਲੇ 15 ਸਾਲਾ ਲੜਕੇ ਦੇ ਘਰ ਗਿਆ ਸੀ, ਜਿੱਥੇ ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਉਸ ਉਪਰ ਹਮਲਾ ਕੀਤਾ ਅਤੇ ਕੁੱਟਮਾਰ ਕੀਤੀ। ਖਬਰਾਂ ਅਨੁਸਾਰ 5ਲੜਕੀ ਉਸੇ ਸਕੂਲ ਦੀ ਵਿਦਿਆਰਥਣ ਹੈ, ਜਿਸ ‘ਚ ਲੜਕਾ ਪੜ੍ਹਦਾ ਹੈ ਲੜਕੇ ਨੇ ਲੜਕੀ ਦੀ ਇਕ ਇਤਰਾਜ਼ਯੋਗ ਵੀਡੀਓ ਆਨਲਾਈਨ ਪੋਸਟ ਕਰ ਦਿੱਤੀ ਜਿਸ ਤੋਂ ਬਾਅਦ ਬੀਐਸਐਫ ਜਵਾਨ ਆਪਣੇ ਪਰਿਵਾਰ ਨਾਲ ਲੜਕੇ ਦੇ ਪਰਿਵਾਰ ਨਾਲ ਗੱਲ ਕਰਨ ਲਈ ਗਿਆ। ਅੰਮ੍ਰਿਤਸਰ ਪੁਲਿਸ ਨੇ ਦਬੋਚਿਆ ਦੇਹਰਾਦੂਨ ਦਾ ਫੈਕਟਰੀ ਮਾਲਕ, ਨਸ਼ੀਲੀਆਂ ਗੋਲੀਆਂ ਦੀ ਖੇਪ ਬਰਾਮਦਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਦੱਸਿਆ ਗਿਆ ਹੈ ਕਿ ਜਵਾਨ ਆਪਣੀ ਪਤਨੀ, ਦੋ ਪੁੱਤਰਾਂ ਅਤੇ ਭਤੀਜੇ ਨਾਲ ਲੜਕੀ ਦੇ ਘਰ ਗਿਆ ਸੀ ਪਰ ਉਸਦੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਲੋਕਾਂ ਨੇ ਉਸ ਦੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਬੀਐਸਐਫ ਜਵਾਨ ਦੀ ਭੀੜ ਨੇ ਕੁੱਟਮਾਰ ਕੀਤੀ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।![]()



















