ਚੰਡੀਗੜ੍ਹ : 31 ਜਨਵਰੀ ਤੋਂ ਪਹਿਲਾਂ ਸਾਰੀਆਂ ਬੱਸਾਂ-ਟੈਕਸੀ ਵਿੱਚ ਪੈਨਿਕ ਬਟਨ ਲਗਾਉਣਾ ਲਾਜ਼ਮੀ

ਚੰਡੀਗੜ੍ਹ ਵਿੱਚ ਚੱਲਣ ਵਾਲੀਆਂ ਸਾਰੀਆਂ ਬੱਸਾਂ, ਟੈਕਸੀ-ਕੈਬਾਂ, ਟਰੱਕਾਂ ਲਈ 31 ਜਨਵਰੀ, 2023 ਤੋਂ ਪਹਿਲਾਂ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਈਸ (ੜਲ਼ਠਧ) ਅਤੇ ਪੈਨਿਕ ਬਟਨ ਲਗਾਉਣਾ ਲਾਜ਼ਮੀ ਹੋ ਗਿਆ ਹੈ। ਟਰਾਂਸਪੋਰਟ ਵਿਭਾਗ ਦੇ ਸਕੱਤਰ ਨਿਤਿਨ ਯਾਦਵ ਨੇ ਬੁੱਧਵਾਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕੇਂਦਰ ਸਰਕਾਰ ਦੇ ਨਿਰਦੇਸ਼ਾਂ ਤਹਿਤ ਆਟੋ, ਤਿੰਨ ਪਹੀਆ ਅਤੇ ਦੋ ਪਹੀਆ ਵਾਹਨਾਂ ਨੂੰ ਇਸ ਨੋਟੀਫਿਕੇਸ਼ਨ ਤੋਂ ਬਾਹਰ ਰੱਖਿਆ ਜਾਵੇਗਾ।ਵਿਭਾਗ 31 ਜਨਵਰੀ ਤੱਕ ਡਰਾਈਵਰਾਂ ਨੂੰ ਜਾਗਰੂਕ ਕਰੇਗਾ।
ਇਸ ਤੋਂ ਬਾਅਦ ਸਖ਼ਤੀ ਸ਼ੁਰੂ ਹੋਵੇਗੀ ਅਤੇ ਚਲਾਨ ਕੱਟੇ ਜਾਣਗੇ। ਵਿਭਾਗ ਅਨੁਸਾਰ ਜਿਨ੍ਹਾਂ ਵਾਹਨਾਂ ਵਿੱਚ ਯਾਤਰੀ ਸਫ਼ਰ ਕਰਦੇ ਹਨ, ਉਨ੍ਹਾਂ ਵਿੱਚ ਵੀਐਲਟੀਡੀ ਅਤੇ ਪੈਨਿਕ ਬਟਨ ਲਗਾਉਣਾ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਵਿੱਚ ਸਫ਼ਰ ਕਰਨ ਵਾਲੀਆਂ ਔਰਤਾਂ ਅਤੇ ਬੱਚਿਆਂ ਨੂੰ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਮਦਦ ਮਿਲ ਸਕੇ।

Total Views: 256 ,
Real Estate