ਸਾਬਕਾ ਹਾਈ ਖਿਡਾਰੀ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਛੇੜਛਾੜ ਦੇ ਦੋਸ਼ਾਂ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਆਪਣੇ ਅਹੁਦੇ ਤੋਂ ਹਟਣ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ ਸੰਦੀਪ ਸਿੰਘ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਸ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਹੈ ਤੇ ਉਹ ਜਾਂਚ ਕਮੇਟੀ ਦੀ ਰਿਪੋਰਟ ਆਉਣ ਤਕ ਖੇਡ ਮੰਤਰੀ ਨਹੀਂ ਰਹਿਣਗੇ ਤੇ ਆਪਣੀ ਜ਼ਿੰਮੇਵਾਰੀ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਦੋਸ਼ਾਂ ਤਹਿਤ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਦੇ ਨਾਲ ਹੀ ਡੀਜੀਪੀ ਨੇ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਹੈ ਜਿਸ ਵਿਚ ਦੋ ਆਈਪੀਐਸ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
Total Views: 589 ,
Real Estate



















