ਪੰਜਾਬ : ਸਕੂਲਾਂ ਦੀਆਂ ਛੁੱਟੀਆਂ ‘ਚ 8 ਜਨਵਰੀ ਤੱਕ ਵਾਧਾ

ਪੰਜਾਬ ਵਿੱਚ ਕੜਾਕੇ ਦੀ ਠੰਡ ਤੇ ਧੁੰਦ ਪੈ ਰਹੀ ਹੈ। ਮੌਸਮ ਵਿਭਾਗ ਨੇ ਵੀ ਅਗਲੇ ਪੰਜ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ, ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ। ਪਹਿਲਾਂ ਸਕੂਲ 2 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 9 ਜਨਵਰੀ ਨੂੰ ਖੁੱਲ੍ਹਣਗੇ।

Total Views: 266 ,
Real Estate