ਮਨੀਲਾ ‘ਚ ਕਬੱਡੀ ਕੋਚ ਦਾ ਗੋਲੀ ਮਾਰ ਕੇ ਕਤਲ

 
ਮੋਗਾ ਦੇ ਕਬੱਡੀ ਕੋਚ ਗੁਰਪ੍ਰੀਤ ਸਿੰਘ ਗਿੰਦਰੂ (43) ਦਾ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪਿੰਡ ਪਾਖਰਵੜ ਦੇ ਲੋਕਾਂ ਨੇ ਦੱਸਿਆ ਕਿ ਗੁਰਪ੍ਰੀਤ ਕਰੀਬ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਫਿਲੀਪੀਨਜ਼ ਗਿਆ ਸੀ। ਕਾਰੋਬਾਰ ਚਲਾਉਣ ਦੇ ਨਾਲ-ਨਾਲ ਉਹ ਮਨੀਲਾ ਵਿੱਚ ਨੌਜਵਾਨਾਂ ਨੂੰ ਕਬੱਡੀ ਦੀ ਕੋਚਿੰਗ ਵੀ ਦਿੰਦਾ ਸੀ। ਗੁਰਪ੍ਰੀਤ ਦਾ ਕਤਲ ਉਦੋਂ ਕੀਤਾ ਗਿਆ ਜਦੋਂ ਉਹ ਕੰਮ ਤੋਂ ਵਾਪਸ ਘਰ ਪਹੁੰਚਿਆ ਸੀ। ਗੁਰਪ੍ਰੀਤ ਸਿੰਘ ਨੂੰ ਨੇੜਿਓਂ ਗੋਲੀ ਮਾਰੀ ਗਈ ਹੈ। ਸ਼ੱਕ ਹੈ ਕਿ ਗੁਰਪ੍ਰੀਤ ਸਿੰਘ ਦਾ ਕਤਲ ਡਕੈਤੀ ਦੀ ਨੀਅਤ ਨਾਲ ਕੀਤਾ ਗਿਆ ਹੈ, ਕਿਉਂਕਿ ਉਹ ਫਾਈਨਾਂਸ ਦਾ ਕਾਰੋਬਾਰ ਵੀ ਕਰਦਾ ਸੀ।
Total Views: 253 ,
Real Estate