ਆਸਟ੍ਰੇਲੀਆ : 4 ਭਾਰਤੀ ਨੌਜਵਾਨਾਂ ਦੀ ਮੌਤ

ਆਸਟ੍ਰੇਲੀਆ ‘ਚ ਮੈਲਬੋਰਨ ਤੋਂ ਕਰੀਬ 200 ਕਿਲੋਮੀਟਰ ਦੀ ਦੂਰੀ ’ਤੇ ਪੈਂਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਭਾਰਤੀ ਮੂਲ ਦੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਉਕਤ ਨੌਜਵਾਨ ਖੇਤਾਂ ਵਿਚੋਂ ਕੰਮ ਕਰ ਕੇ ਵਾਪਸ ਘਰ ਪਰਤ ਰਹੇ ਸਨ ਕਿ ਰਸਤੇ ਵਿੱਚ ਇੱਕ ਚੁਰਾਹੇ ‘ਤੇ ਦੂਜੇ ਪਾਸਿਉਂ ਆ ਰਹੀ ਕਰ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਗੱਡੀ ਵਿਚੋਂ ਬਾਹਰ ਡਿੱਗ ਗਏ। ਰਿਪੋਰਟ ਮੁਤਾਬਕ ਉਕਤ ਨੌਜਵਾਨਾਂ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ ਅਤੇ ਉਨ੍ਹਾਂ ਦੀਆਂ ਗੱਡੀਆਂ ਦੀ ਰਫ਼ਤਾਰ ਵੀ 100 ਸੀ। ਦੱਸਿਆ ਜਾ ਰਿਹਾ ਹੈ ਕਿ ਚਾਰ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੂਜੀ ਗੱਡੀ ਵਾਲੇ ਡਰਾਈਵਰ ਨੂੰ ਸੱਟਾਂ ਲੱਗਿਆ ਹਨ ਜਿਸ ਨੂੰ ਹਵਾਈ ਐਂਬੂਲੈਂਸ ਰਾਹੀਂ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਫਿਲਹਾਲ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ, ਜਿਨ੍ਹਾਂ ਵਿੱਚੋਂ ਦੋ ਦੀ ਉਮਰ 40 ਸਾਲ ਦੇ ਨੇੜੇ ਦੱਸੀ ਜਾ ਰਹੀ ਹੈ। ਹਾਦਸੇ ਦੌਰਾਨ ਸਿਰਫ ਗੱਡੀ ਦਾ ਚਾਲਕ ਹਰਿੰਦਰ ਰੰਧਾਵਾ ਜਿਊਂਦਾ ਬਚਿਆ ਹੈ, ਜੋ ਜ਼ੇਰੇ ਇਲਾਜ ਹੈ।

Total Views: 283 ,
Real Estate