ਲੁਟੇਰਿਆ ਨੇ ਮਾਰਿਆ ਪੰਜਾਬ ਪੁਲਿਸ ਦਾ ਜਵਾਨ

ਫਗਵਾੜਾ ਦੇ ਅਰਬਨ ਅਸਟੇਟ ਖੇਤਰ ‘ਚੋਂ ਪਿਸਤੌਲ ਦਿਖਾ ਕੇ ਕਰੇਟਾ ਗੱਡੀ ਖੋਹ ਕੇ ਭੱਜੇ ਲੁਟੇਰਿਆਂ ਦਾ ਪਿੱਛਾ ਕਰ ਰਹੀ ਪੁਲਿਸ ਉੱਤੇ ਗੋਲੀ ਚਲਾਉਣ ਕਾਰਨ ਥਾਣਾ ਸਿਟੀ ਦੇ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮਿ੍ਤਕ ਮੁਲਾਜ਼ਮ ਦੀ ਪਛਾਣ ਕੁਲਦੀਪ ਸਿੰਘ ਬਾਜਵਾ ਵਜੋਂ ਹੋਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ, ਜਿਸ ਨੇ ਫਗਵਾੜਾ ਵਿੱਚ ਆਪਣੀ ਡਿਊਟੀ ਨਿਭਾਉਂਦਿਆਂ ਸ਼ਹਾਦਤ ਦਿੱਤੀ, ਦੀ ਦੇਸ਼ ਲਈ ਮਹਾਨ ਕੁਰਬਾਨੀ ਦੇ ਸਤਿਕਾਰ ਵਜੋਂ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੇਣ ਦੇ ਐਲਾਨ ਕੀਤਾ ਹੈ।

Total Views: 385 ,
Real Estate