ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਖੇ ਡੇਰਾ ਬਾਬਾ ਨਾਨਕ ਤੋਂ ਲੈ ਕੇ ਅੰਤਰਰਾਸ਼ਟਰੀ ਸਰਹੱਦ ਤੱਕ ਕਰਤਾਰਪੁਰ ਸਾਹਿਬ ਲਾਂਘਾ ਬਣਾਉਣ ਦੇ ਫ਼ੈਸਲੇ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਕਰਤਾਰਪੁਰ ਸਾਹਿਬ ਲਾਂਘੇ ਵਿਖੇ ਸਟੇਟ ਆਫ਼ ਦਾ ਆਰਟ ਯਾਤਰੀ ਟਰਮਿਨਲ ਉਸਾਰਨ ਦੀ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਯਾਤਰੀ ਟਰਮਿਨਲ ਬਿਲਡਿੰਗ ਕੰਪਲੈਕਸ ਵਿੱਚ ਗੁਰਦਾਸਪੁਰ ਜ਼ਿਲ੍ਹੇ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਦੇ ਚਾਹਵਾਨ ਸ਼ਰਧਾਲੂਆਂ ਵਾਸਤੇ ਸਾਰੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਲੈਂਡ ਪੋਰਟਜ਼ ਅਥਾਰਟੀ ਆਫ ਇੰਡੀਆ ਜੋ ਕਿ ਦੇਸ਼ ਦੀ ਸਰਹੱਦ ਤੇ ਇੰਟੀਗਰੇਟਿਡ ਚੈੱਕ ਪੋਸਟ ਉਸਾਰਨ ਲਈ ਇਨ੍ਹਾਂ ਨੂੰ ਨਵੰਬਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਇਹ ਕੰਮ ਤੇਜ਼ ਰਫ਼ਤਾਰ ਦੇ ਅਧਾਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ।

Total Views: 539 ,
Real Estate


















