ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਪ੍ਰਕਾਸ਼ਿਤ ਕੀਤੇ ਜਾਂਦੇ ਸਿਆਸੀ ਇਸ਼ਤਿਹਾਰ ! ਆਪ ਸਰਕਾਰ ਨੂੰ 163 ਕਰੋੜ ਰੁਪਏ ਦੀ ਵਸੂਲੀ ਦਾ ਨੋਟਿਸ ਜਾਰੀ

ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਇੱਕ ਹੋਰ ਮੁਸੀਬਤ ਵਧਦੀ ਨਜ਼ਰ ਆ ਰਹੀ ਹੈ। ਅਰਵਿੰਦ ਕੇਜਰੀਵਾਲ ਨੂੰ ਆਪਣੀ ਹੀ ਸਰਕਾਰ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਸਰਕਾਰ ਦੇ ਸੂਚਨਾ ਅਤੇ ਪ੍ਰਚਾਰ ਸਕੱਤਰ ਡਾਇਰੈਕਟੋਰੇਟ ਨੇ ਅਰਵਿੰਦ ਕੇਜਰੀਵਾਲ ਨੂੰ ਲਗਭਗ 164 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਜਾਰੀ ਕੀਤਾ ਹੈ, ਜਿਸ ਨੂੰ 10 ਦਿਨਾਂ ਦੇ ਅੰਦਰ ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਦਰਅਸਲ, ਆਮ ਆਦਮੀ ਪਾਰਟੀ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਕਥਿਤ ਤੌਰ ‘ਤੇ ਆਪਣੇ ਸਿਆਸੀ ਇਸ਼ਤਿਹਾਰ ਛਾਪਣ ਦੇ ਦੋਸ਼ ਵਿੱਚ ਕੁੱਲ 163.62 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ।
ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਵੱਲੋਂ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਪ੍ਰਕਾਸ਼ਿਤ ਕੀਤੇ ਜਾਂਦੇ ਸਿਆਸੀ ਇਸ਼ਤਿਹਾਰਾਂ ਲਈ ਆਮ ਆਦਮੀ ਪਾਰਟੀ ਤੋਂ 97 ਕਰੋੜ ਰੁਪਏ ਵਸੂਲਣ ਲਈ ਸਕਸੈਨਾ ਵੱਲੋਂ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਜਾਣ ਤੋਂ ਇੱਕ ਮਹੀਨੇ ਬਾਅਦ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ। ਉਪ ਰਾਜਪਾਲ ਦੇ ਨਿਰਦੇਸ਼ਾਂ ਤੋਂ ਬਾਅਦ ਦਿੱਲੀ ਸਰਕਾਰ ਦੇ ਸੂਚਨਾ ਅਤੇ ਪ੍ਰਚਾਰ ਡਾਇਰੈਕਟੋਰੇਟ ਨੇ ਇਹ ਨੋਟਿਸ ਜਾਰੀ ਕੀਤਾ ਹੈ।
Total Views: 295 ,
Real Estate