ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਦਾ ਦਿਹਾਂਤ

ਸਾਬਕਾ ਕੇਂਦਰੀ ਮੰਤਰੀ ਅਤੇ ਜਨਤਾ ਦਲ (ਯੂਨਾਈਟਿਡ) ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ(75) ਦਾ ਗੁਰੂਗ੍ਰਾਮ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਫੋਰਟਿਸ ਮੈਮੋਰੀਅਲ ਰਿਸਰਚ ਇੰਸਟੀਚਿਊਟ ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਯਾਦਵ ਨੂੰ ਬੇਹੋਸ਼ੀ ਦੀ ਹਾਲਤ ਵਿਚ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ ਸੀ। ਰਾਤ 10.19 ਵਜੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯਾਦਵ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਇਕ ਟਵੀਟ ਵਿਚ ਮੋਦੀ ਨੇ ਕਿਹਾ, “ਸ਼ਰਦ ਯਾਦਵ ਦੇ ਦਿਹਾਂਤ ਤੋਂ ਬਹੁਤ ਦੁਖ ਹੋਇਆ। ਆਪਣੇ ਲੰਬੇ ਜਨਤਕ ਜੀਵਨ ਵਿਚ ਉਹਨਾਂ ਨੇ ਆਪਣੇ ਆਪ ਨੂੰ ਇਕ ਸੰਸਦ ਮੈਂਬਰ ਅਤੇ ਮੰਤਰੀ ਵਜੋਂ ਸਥਾਪਤ ਕੀਤਾ। ਉਹ ਡਾ. ਲੋਹੀਆ ਦੇ ਆਦਰਸ਼ਾਂ ਤੋਂ ਬਹੁਤ ਪ੍ਰਭਾਵਿਤ ਸਨ। ਮੈਂ ਹਮੇਸ਼ਾ ਸਾਡੀ ਗੱਲਬਾਤ ਨੂੰ ਸੰਜੋ ਕੇ ਰੱਖਾਂਗਾ। ਉਹਨਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ।” ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਸ਼ਰਦ ਯਾਦਵ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਉਹਨਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Total Views: 200 ,
Real Estate