ਭਾਰਤ ਜੋੜੋ ਯਾਤਰਾ ਦੌਰਾਨ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਦੌਰਾਨ ਫਿਲੌਰ ਵਿਚ ਹੇਠਾਂ ਡਿੱਗ ਪਏ ਸਨ। ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਹਨਾਂ ਦਾ ਦਿਹਾਂਤ ਹੋ ਗਿਆ। ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਿੰਡ ਭੱਟੀਆ ਨੇੜੇ ਜਦੋਂ ਉਨ੍ਹਾਂ ਨੂੰ ਦੌਰਾ ਪਿਆ ਤਾਂ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਹਸਪਤਾਲ ਲੈ ਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਯਾਤਰਾ ਅੱਜ ਸਵੇਰੇ ਲਾਡੂਵਾਲ ਟੌਲ ਪਲਾਜ਼ੇ ਤੋਂ ਜਲੰਧਰ ਜ਼ਿਲ੍ਹੇ ’ਚ ਦਾਖਲ ਹੋਈ ਸੀ, ਜਿਸ ਹਲਕੇ ਤੋਂ ਉਹ ਸੰਸਦ ਮੈਂਬਰ ਸਨ।

ਭਾਰਤ ਜੋੜੋ ਯਾਤਰਾ ਨੂੰ ਅੱਜ 24 ਘੰਟਿਆਂ ਲਈ ਮੁਲਤਵੀ ਕਰ ਦਿੱਤਾ। ਹੁਣ ਇਹ ਸ੍ਰੀ ਚੌਧਰੀ ਦੇ ਸਸਕਾਰ ਤੋਂ ਬਾਅਦ ਸ਼ੁਰੂ ਹੋਵੇਗੀ। ਅਤੇ ਐਤਵਾਰ ਨੂੰ ਜਲੰਧਰ ਵਿਚ ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫਰੰਸ ਨੂੰ ਰੱਦ ਕਰ ਦਿੱਤਾ। ਹੁਣ ਇਹ ਪ੍ਰੈੱਸ ਕਾਨਫਰੰਸ 17 ਜਨਵਰੀ ਨੂੰ ਹੁਸ਼ਿਆਰਪੁਰ ’ਚ ਹੋਵੇਗੀ।

Total Views: 259 ,
Real Estate