
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਦਾ ਐਲਾਨ ਕੀਤਾ ਹੈ । ਮੁੱਖ ਮੰਤਰੀ ਵਲੋਂ ਜਾਰੀ ਇੱਕ ਬਿਆਨ ਵਿਚ ਕਿਹਾ ਗਿਆ ਹੈ ਕਿ ਕਾਨੂੰਨੀ ਮਾਹਰਾਂ ਦੀ ਰਾਇ ਲੈਣ ਤੋਂਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਭਾਵੇਂ ਕਿ ਫੈਕਟਰੀ ਪ੍ਰਬੰਧਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਕੇਂਦਰੀ ਅਤੇ ਪੰਜਾਬ ਸਰਕਾਰ ਤੋਂ ਸਾਰੀਆਂ ਮਨਜ਼ੂਰੀਆਂ ਲੈਣ ਤੋਂ ਬਾਅਦ ਫੈਕਟਰੀ ਲਾਈ ਹੈ।
ਪਰ ਇਲਾਕੇ ਦੇ ਲੋਕਾਂ ਦਾ ਕਹਿਣਾ ਸੀ ਕਿ ਇਸ ਫੈਕਟਰੀ ਨਾਲ ਇਲਾਕੇ ਦਾ ਜ਼ਮੀਨਦੋਜ਼ ਪਾਣੀ ਪ੍ਰਦੂਸ਼ਿਤ ਹੋ ਗਿਆ ਹੈ, ਜਿਸ ਕਾਰਨ ਲੋਕਾਂ ਦਾ ਵੱਡੀ ਪੱਧਰ ਉੱਤੇ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਨੇ ਮੁਜ਼ਾਹਰਾਕਾਰੀਆਂ ਨਾਲ ਕਈ ਬੈਠਕਾਂ ਵੀ ਕੀਤੀਆਂ ਸਨ, ਪਰ ਉਹ ਫੈਕਟਰੀ ਬੰਦ ਕਰਵਾਉਣ ਦੀ ਮੰਗ ਉੱਤੇ ਅੜੇ ਹੋਏ ਸਨ। ਸਾਂਝੇ ਮੋਰਚੇ ਵੱਲੋਂ ਅੰਦੋਲਨ ਖ਼ਤਮ ਕਰਨ ਬਾਰੇ ਫ਼ੈਸਲਾ ਵੀਰਵਾਰ ਨੂੰ 11 ਵਜੇ ਲਿਆ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ (ਏਕਤਾ, ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਦੇਰ ਆਏ ਦਰੁਸਤ ਆਏ, ਇਹ ਫ਼ੈਸਲਾ ਸਰਕਾਰ ਨੂੰ ਪਹਿਲਾਂ ਹੀ ਲੈ ਲੈਣਾ ਚਾਹੀਦਾ ਸੀ।
ਉਨ੍ਹਾਂ ਨੇ ਕਿਹਾ, “ਇੱਥੇ ਬੈਠਿਆਂ ਦਾ ਇੰਨਾ ਨੁਕਸਾਨ ਨਾ ਹੁੰਦਾ। ਅੱਜ ਸਿਰਫ਼ ਸਰਕਾਰ ਦਾ ਬਿਆਨ ਆਇਆ ਹੈ, ਕਿੰਨੇ ਚਿਰ ਵਾਸਤੇ ਫੈਕਟਰੀ ਬੰਦ, ਜਿਹੜੇ ਪਰਚੇ ਦਰਜ ਹੋਏ ਉਨ੍ਹਾਂ ਦਾ ਕੀ ਹੋਵੇਗਾ, ਜਦੋਂ ਤੱਕ ਇਸ ਬਾਰੇ ਕੋਈ ਲਿਖਤੀ ਕਾਪੀ ਹੱਥ ‘ਚ ਨਹੀਂ ਆਉਂਦੀ ਹੈ, ਓਨਾ ਚਿਰ ਇਹ ਅੰਦੋਲਨ ਤਾਂ ਚੱਲੇਗਾ।”
Total Views: 227 ,
Real Estate