ਸਮਾਂ ਬਲਵਾਨ ਹੈ,ਸਾਡੀ ਵੀ ਕੇਂਦਰ ਵਿੱਚ ਸਰਕਾਰ ਬਣ ਸਕਦੀ ਹੈ: ਅਰਵਿੰਦ ਕੇਜਰੀਵਾਲ

 
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵਿਧਾਨ ਸਭਾ ਵਿਚ ਮੁੜ ਉਪ ਰਾਜਪਾਲ ਵੀਕੇ ਸਕਸੈਨਾ ‘ਤੇ ਹਮਲਾ ਸਾਧਿਆ ਗਿਆ। ਉਨ੍ਹਾਂ ਕਿਹਾ ਕਿ ਉਪ ਰਾਜਪਾਲ ਦਿੱਲੀ ਵਿੱਚ ਇੱਕ ਚੁਣੀ ਹੋਈ ਸਰਕਾਰ ਦੇ ਕੰਮਾਂ ਵਿੱਚ ਰੁਕਾਵਟ ਪਾ ਰਹੀ ਹੈ ਅਤੇ ਦਿੱਲੀ ਦੇ 2 ਕਰੋੜ ਲੋਕਾਂ ਦੀ ਬਿਹਤਰੀ ਲਈ ਕੀਤੇ ਜਾਣ ਵਾਲੇ ਕੰਮਾਂ ਵਿਚ ਅੜਿੱਕੇ ਪਾਏ ਜਾ ਰਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਅਜਿਹਾ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਕੀਤਾ ਜਾ ਰਿਹਾ ਹੈ ਅਤੇ ਉਹ ਰਾਜਨੀਤੀ ਕਰਨ ਨਹੀਂ ਆਏ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਲੋਕਤੰਤਰ, ਸੰਵਿਧਾਨ ਅਤੇ ਕਾਨੂੰਨ ਸਭ ਤੋਂ ਉੱਤੇ ਹਨ। ਦਿੱਲੀ ਦੇ ਉਪ ਰਾਜਪਾਲ ‘ਤੇ ਨਿਸ਼ਾਨਾ ਸਾਧਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ, ਦਿੱਲੀ ਦੇ ਲੋਕਾਂ ਅਤੇ ਲੋਕਾਂ ਵੱਲੋਂ ਚੁਣੀ ਗਈ ਵਿਧਾਨ ਸਭਾ ਦਾ ਸਨਮਾਨ ਕਰਨਾ ਚਾਹੀਦਾ ਹੈ।
ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ “ਸਮਾਂ ਬਲਵਾਨ ਹੈ, ਦੁਨੀਆਂ ‘ਚ ਕੁਝ ਵੀ ਸਥਾਈ ਨਹੀਂ ਹੁੰਦਾ ਅਤੇ ਜੇਕਰ ਕੋਈ ਸੋਚਦਾ ਹੈ ਕਿ ਉਹ ਸਦਾ ਲਈ ਸੱਤਾ ਵਿੱਚ ਰਹੇਗਾ, ਤਾਂ ਅਜਿਹਾ ਨਹੀਂ ਹੋਵੇਗਾ। ਅੱਜ ਦਿੱਲੀ ਵਿੱਚ ਸਾਡੀ ਸੱਤਾ ਹੈ ਅਤੇ ਕੇਂਦਰ ‘ਚ ਭਾਜਪਾ ਦੀ ਸੱਤਾ ਹੈ, ਅਤੇ ਕੱਲ੍ਹ ਸਾਡੀ ਵੀ ਕੇਂਦਰ ਵਿੱਚ ਸਰਕਾਰ ਬਣ ਸਕਦੀ ਹੈ।”
Total Views: 234 ,
Real Estate