ਕੁਸ਼ਤੀ ਮਹਾਂਸੰਘ ਦੇ ਪ੍ਰਧਾਨ ਉੱਤੇ ਭਲਵਾਨਾਂ ਨੇ ਲਾਏ ਸਰੀਰਕ ਸ਼ੋਸ਼ਣ ਸਣੇ ਕਈ ਗੰਭੀਰ ਇਲਜ਼ਾਮ

ਭਾਰਤ ਦੇ ਨਾਮੀ ਪਹਿਲਾਵਾਨ ਵਿਨੇਸ਼ ਫੋਗਾਟ ਸਣੇ ਕਈ ਪਹਿਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਉੱਤੇ ਸਰੀਰਕ ਸ਼ੋਸ਼ਣ ਸਣੇ ਕਈ ਗੰਭੀਰ ਇਲਜ਼ਾਮ ਲਗਾਏ ਹਨ। ਇਸ ਵੇਲੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਫੈਡਰੇਸ਼ਨ ਦੀ ਪ੍ਰਧਾਨਗੀ ਦੇ ਅਹੁਦੇ ਉੱਤੇ ਹਨ। ਇਨ੍ਹਾਂ ਭਲਵਾਨਾਂ ਨੇ ਆਪਣੀ ਪ੍ਰੈੱਸ ਕਾਨਫਰੰਸ ਕਰਨ ਤੋਂ ਪਹਿਲਾਂ ਦਿੱਲੀ ਦੇ ਜੰਤਰ-ਮੰਤਰ ਉੱਤੇ ਧਰਨਾ ਲਗਾਇਆ। ਇਸ ਮਗਰੋਂ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਵਿੱਚ ਫੈਡਰੇਸ਼ਨ ਤੇ ਉਨ੍ਹਾਂ ਦੇ ਪ੍ਰਧਾਨ ਉੱਤੇ ਸੰਗੀਨ ਇਲਜ਼ਾਮ ਲਗਾਏ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸਰੀਰਕ ਸ਼ੋਸ਼ਣ ਦੇ ਇਲਜ਼ਾਮਾਂ ਨੂੰ ਨਕਾਰਦੇ ਹੋਏ ਕਿਹਾ ਹੈ, ‘ਨਹੀਂ ਹੋਇਆ, ਨਹੀਂ ਹੋਇਆ, ਨਹੀਂ ਹੋਇਆ।’

ਵਿਨੇਸ਼ ਫੋਗਾਟ ਨੇ ਕਿਹਾ ਹੈ ਕਿ ਉਹ ਆਪਣੇ ਵੱਲੋਂ ਲਗਾਏ ਗਏ ਇਲਜ਼ਾਮਾਂ ਦੇ ਸਬੂਤ ਪ੍ਰਧਾਨ ਮੰਤਰੀ ਨੂੰ ਦੇਣ ਲਈ ਤਿਆਰ ਹਨ , ਰੈਸਲਰ ਵਿਨੇਸ਼ ਫੋਗਾਟ ਨੇ ਕਿਹਾ, “ਟੋਕੀਓ ਵਿੱਚ ਮੇਰੀ ਹਾਰ ਤੋਂ ਬਾਅਦ ਫੈਡਰੇਸ਼ਨ ਦੇ ਪ੍ਰਧਾਨ ਨੇ ਮੈਨੂੰ ਖੋਟਾ ਸਿੱਕਾ ਕਿਹਾ। ਫੈਡਰੇਸ਼ਨ ਨੇ ਮੇਰੇ ਉੱਤੇ ਮਾਨਸਿਕ ਅੱਤਿਆਚਾਰ ਕੀਤਾ। ਜੇ ਕਿਸੇ ਵੀ ਭਲਵਾਨ ਨੂੰ ਕੁਝ ਹੁੰਦਾ ਹੈ ਤਾਂ ਇਸ ਦੇ ਲਈ ਫੈਡਰੇਸ਼ਨ ਦੇ ਪ੍ਰਧਾਨ ਜ਼ਿੰਮੇਵਾਰ ਹੋਣਗੇ।”
ਇਸ ਕਾਨਫਰੰਸ ਵਿੱਚ ਮੌਜੂਦ ਰੈਸਲਰ ਬਜਰੰਗ ਪੁਨੀਆ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਫੈਡਰੇਸ਼ਨ ਦੇ ਪ੍ਰਬੰਧਕੀ ਢਾਂਚੇ ਨੂੰ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਉਨ੍ਹਾਂ ਦੀ ਮਦਦ ਕਰਨਗੇ।

Total Views: 333 ,
Real Estate