ਬਲਾਤਕਾਰ ਤੇ ਕਤਲ ਮਾਮਲੇ ‘ਚ ਸਜਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਦੀ ਪੈਰੋਲ ਫਿਰ ਮਨਜ਼ੂਰ !

ਜਬਰ ਜਨਾਹ ਤੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ ਇੱਕ ਹੋਰ 40 ਦਿਨ ਦੀ ਪੈਰੋਲ ਮਿਲ ਗਈ ਹੈ। ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਨੂੰ 40 ਦਿਨ ਦੀ ਪੈਰੋਲ ਮਿਲੀ ਸੀ। ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸੁਨਾਰੀਆ ਜੇਲ੍ਹ ’ਚ ਬੰਦ ਡੇਰਾ ਮੁਖੀ ਦੀ 40 ਦਿਨ ਦੀ ਪੈਰੋਲ ਮਨਜ਼ੂਰ ਕਰ ਲਈ ਗਈ ਹੈ। ਉਨ੍ਹਾਂ ਕਿਹਾ, ‘ਉਸ ਨੂੰ ਨਿਯਮਾਂ ਅਨੁਸਾਰ ਪੈਰੋਲ ਦਿੱਤੀ ਗਈ ਹੈ।’ ਡੇਰਾ ਮੁਖੀ ਜਲਦੀ ਹੀ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ’ਚੋਂ ਬਾਹਰ ਆ ਸਕਦਾ ਹੈ। ਰੋਹਤਕ ਦੇ ਐੱਸਪੀ ਨੇ ਹਾਲਾਂਕਿ ਇਸ ਸਬੰਧੀ ਫਿਲਹਾਲ ਕੋਈ ਵੀ ਜਾਣਕਾਰੀ ਨਾ ਹੋਣ ਦੀ ਗੱਲ ਕਹੀ ਹੈ। ਖਬਰਾਂ ਅਨੁਸਾਰ  ਡੇਰਾ ਮੁਖੀ ਨੇ ਸ਼ਾਹ ਸਤਨਾਮ ਸਿੰਘ ਦੀ 25 ਜਨਵਰੀ ਨੂੰ ਆ ਰਹੀ ਜਨਮ ਵਰ੍ਹੇਗੰਢ ਸਮਾਗਮ ’ਚ ਸ਼ਾਮਲ ਹੋਣ ਲਈ 40 ਦਿਨ ਦੀ ਪੈਰੋਲ ਮੰਗੀ ਸੀ।
ਡੇਰਾ ਮੁਖੀ ਦੋ ਸਾਧਵੀਆਂ ਨਾਲ ਜਬਰ ਜਨਾਹ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਦੇ ਦੋਸ਼ ਹੇਠ 20 ਸਾਲ ਕੈਦ ਦੀ ਸਜ਼ਾ ਕੱਟ ਰਿਹਾ ਹੈ। ਡੇਰਾ ਮੁਖੀ ਨੂੰ ਇਸ ਤੋਂ ਪਹਿਲਾਂ 40 ਦਿਨ ਦੀ ਪੈਰੋਲ, 21 ਦਿਨ ਦੀ ਫਰਲੋ ਤੇ ਇੱਕ ਮਹੀਨੇ ਦੀ ਪੱਕੀ ਪੈਰੋਲ ਦਿੱਤੀ ਜਾ ਚੁੱਕੀ ਹੈ।

Total Views: 225 ,
Real Estate