ਕਠੂਆ : ਧਮਾਕਿਆਂ ਤੋਂ ਬਾਅਦ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਈ ਥਾਈਂ ਪੈਦਲ ਨਾ ਚੱਲਣ ਦੀ ਸਲਾਹ

ਭਾਰਤ ਜੋੜੋ ਯਾਤਰਾ ਜੰਮੂ ਵਿੱਚ ਦਾਖ਼ਲ ਹੋਣ ਦੇ 24 ਘੰਟਿਆਂ ਦੇ ਅੰਦਰ ਹੀ ਦੋ ਧਮਾਕੇ ਹੋ ਗਏ ਸਨ ਜਿਨ੍ਹਾਂ ਵਿੱਚ ਨੌਂ ਜਣੇ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਸੂਬਾ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ। ਇਸ ਮਗਰੋਂ ਰਾਹੁਲ ਦੀ ਭਾਰਤ ਜੋੜੋ ਯਾਤਰਾ ਕਠੂਆ ਦੇ ਹੀਰਾਨਗਰ ਤੋਂ ਮੁੜ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ ਇਹ ਵੀ ਖਬਰਾਂ ਹਨ ਕਿ ਦਹਿਸ਼ਤਗਰਦਾਂ ਵਲੋਂ ਗਣਤੰਤਰ ਦਿਵਸ ’ਤੇ ਵੱਡਾ ਹਮਲਾ ਕਰਨ ਦੀ ਯੋਜਨਾ ਹੈ। ਹਾਲਾਂਕਿ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਡਾਇਰੈਕਟਰ ਜਨਰਲ ਪੁਲੀਸ ਦਿਲਬਾਗ ਸਿੰਘ ਨੇ ਇਸ ਯਾਤਰਾ ਲਈ ਪੂਰੀ ਸੁਰੱਖਿਆ ਕਰਨ ਦਾ ਭਰੋਸਾ ਦਿੱਤਾ ਹੈ। ਅਧਿਕਾਰੀਆਂ ਨੇ ਰਾਹੁਲ ਗਾਂਧੀ ਨੂੰ ਸੂਬੇ ਦੇ ਕੁਝ ਇਲਾਕਿਆਂ ’ਚ ਪੈਦਲ ਨਾ ਚੱਲਣ ਦੀ ਸਲਾਹ ਦਿੱਤੀ ਹੈ।

Total Views: 16 ,
Real Estate