ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਪਹੁੰਚੇ ਸੁਪਰੀਮ ਕੋਰਟ, ਕਹਿੰਦੇ ‘ਕੇਸ ਪੰਜਾਬ ਤੋਂ ਬਾਹਰ ਟਰਾਂਸਫਰ ਕਰੋ’

ਬੇਅਦਬੀ ਕੇਸ ਨਾਲ ਸਬੰਧਤ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ ਉਨ੍ਹਾਂ ਉਤੇ ਜਿਹੜੇ ਕੇਸ ਚਲ ਰਹੇ ਹਨ, ਉਨ੍ਹਾਂ ਨੂੰ ਕਿਸੇ ਹੋਰ ਸੂਬੇ ਵਿੱਚ ਟਰਾਂਸਫਰ ਕੀਤੇ ਜਾਣ। ਡੇਰਾ ਪ੍ਰੇਮੀਆਂ ਨੇ ਪਟੀਸ਼ਨ ਵਿੱਚ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਇਸ ਮਾਮਲੇ ਉਤੇ 30 ਜਨਵਰੀ ਨੂੰ ਸੁਣਵਾਈ ਹੋ ਸਕਦੀ ਹੈ। ਇਸ ਪਟੀਸ਼ਨ ਵਿੱਚ ਬੇਅਦਬੀ ਕੇਸ ਵਿੱਚ ਨਾਮਜਦ ਮੁਲਜ਼ਮ ਮਹਿੰਦਰਪਾਲ ਬਿੱਟੂ ਦਾ ਜੇਲ ਵਿੱਚ ਹੋਏ ਕਤਲ ਦਾ ਹਵਾਲਾ ਅਤੇ ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਦਾ ਵੀ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨ ਵਿੱਚ ਇਨ੍ਹਾਂ ਕੇਸਾਂ ਨੂੰ ਆਧਾਰ ਬਣਾ ਕੇ ਬਾਕੀ ਮੁਲਜ਼ਮਾਂ ਦੀ ਜਾਨ ਨੂੰ ਵੀ ਖਤਰਾ ਦੱਸਿਆ ਹੈ। ਇਸੇ ਨੂੰ ਆਧਾਰ ਬਣਾ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ ਪੰਜਾਬ ਵਿੱਚੋਂ ਇਨ੍ਹਾਂ ਕੇਸਾਂ ਨੂੰ ਕਿਸੇ ਹੋਰ ਸੂਬੇ ਵਿੱਚ ਟਰਾਂਸਫਰ ਕੀਤਾ ਜਾਵੇ।

Total Views: 77 ,
Real Estate