ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨਹੀਂ ਹੋਵੇਗੀ ?


ਪੰਜਾਬ ਮੰਤਰੀ ਮੰਡਲ ਦੀ ਬੈਠਕ ਪਹਿਲੀ ਫਰਵਰੀ ਤੱਕ ਅੱਗੇ ਪਈ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਰਿਹਾਅ ਨਹੀਂ ਹੋ ਸਕਦੇ, ਕਿਉਂਕਿ ਗਣਤੰਤਰ ਦਿਵਸ ਮੌਕੇ ਮਿਲਣ ਵਾਲੀ ਵਿਸ਼ੇਸ਼ ਛੋਟ ਅਧੀਨ ਕਵਰ ਹੁੰਦੇ 51 ਕੈਦੀਆਂ, ਜਿਨ੍ਹਾਂ ਸੰਬੰਧੀ ਸਿਫ਼ਾਰਸ਼ ਰਾਜ ਦੇ ਜੇਲ੍ਹ ਵਿਭਾਗ ਵਲੋਂ ਭੇਜੀ ਗਈ ਸੀ, ਨੂੰ ਰਾਜ ਸਰਕਾਰ ਵਲੋਂ ਮੰਤਰੀ ਮੰਡਲ ਦੀ ਪ੍ਰਵਾਨਗੀ ਨਾ ਭੇਜੇ ਜਾਣ ਕਾਰਨ ਇਹ ਤਜਵੀਜ਼ ਰੱਦ ਹੋ ਜਾਵੇਗੀ ਙ ਭਾਰਤ ਸਰਕਾਰ ਵਲੋਂ ਗਣਤੰਤਰ ਦਿਵਸ ਮੌਕੇ ਸਜ਼ਾ ਮੁਆਫ਼ੀ ਦੀ ਉਕਤ ਸਕੀਮ ਅਧੀਨ ਕੈਦੀਆਂ ਨੂੰ 26 ਜਨਵਰੀ ਦੀ ਸਵੇਰ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਹੈ ਪਰ ਨਿਰਧਾਰਤ ਪਾਲਸੀ ਅਨੁਸਾਰ ਉਕਤ ਸਕੀਮ ਅਧੀਨ ਰਿਹਾਈ ਲਈ ਸਰਕਾਰ ਵਲੋਂ ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ ਰਿਹਾਅ ਹੋਣ ਵਾਲੇ ਕੈਦੀਆਂ ਦੇ ਕੇਸ ਰਾਜਪਾਲ ਪੰਜਾਬ ਦੀ ਪ੍ਰਵਾਨਗੀ ਲਈ ਭੇਜੇ ਜਾਣੇ ਸਨ ਙ ਸਿਆਸੀ ਹਲਕਿਆਂ ਵਿਚ ਚਰਚਾ ਇਹ ਵੀ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦਾ ਮੁੱਖ ਤੌਰ ‘ਤੇ ਵਿਰੋਧ ਵੀ ਕਾਂਗਰਸ ਦੇ ਇਕ ਹਿੱਸੇ ਵਲੋਂ ਹੀ ਹੋ ਰਿਹਾ ਸੀ ਪਰ ਰਾਜ ਦੇ ਰਾਜਨੀਤਕ ਹਲਕਿਆਂ ਵਲੋਂ ਸਿੱਧੂ ਦੇ ਪਰਿਵਾਰ ਵਲੋਂ ਬੀਤੇ ਦਿਨੀਂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਮੁਕੇਰੀਆਂ ਵਿਖੇ ਕੀਤੀ ਮੁਲਾਕਾਤ ਅਤੇ ਉਸ ਤੋਂ ਬਾਅਦ ਕਾਂਗਰਸ ਦੇ ਕੌਮੀ ਪ੍ਰਧਾਨ ਵਲੋਂ ਉਨ੍ਹਾਂ ਨਾਲ ਦਿੱਲੀ ਵਿਖੇ ਆਪਣੇ ਨਿਵਾਸ ਅਸਥਾਨ ‘ਤੇ ਕੀਤੀ ਮੁਲਾਕਾਤ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਪਿ੍ਅੰਕਾ ਗਾਂਧੀ ਨਾਲ ਹੋਈ ਮੁਲਾਕਾਤ ਨੂੰ ਕਾਫ਼ੀ ਮਹੱਤਤਾ ਦਿੱਤੀ ਜਾ ਰਹੀ ਹੈ ਙ ਹਾਲਾਂਕਿ ਇਸ ਦੌਰਾਨ ਹੋਈ ਗੱਲਬਾਤ ਸੰਬੰਧੀ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ, ਪ੍ਰੰਤੂ ਸਮਝਿਆ ਜਾਂਦਾ ਹੈ ਕਿ ਕਾਂਗਰਸ ਹਾਈਕਮਾਨ ਸਿੱਧੂ ਦੀ ਛੇਤੀ ਰਿਹਾਈ ਨੂੰ ਮੁੱਖ ਰੱਖ ਕੇ ਉਨ੍ਹਾਂ ਨੂੰ ਪਾਰਟੀ ਵਿਚ ਕੋਈ ਜ਼ਿੰਮੇਵਾਰੀ ਦੇਣ ਦਾ ਮਾਮਲਾ ਵੀ ਵਿਚਾਰ ਰਹੀ ਹੈ ਙ ਇਸ ਸਮੇਂ ਨਵਜੋਤ ਸਿੰਘ ਸਿੱਧੂ ਕੋਲ ਪਾਰਟੀ ਦਾ ਕੋਈ ਅਹੁਦਾ ਨਹੀਂ ਹੈ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਸਜ਼ਾ ਮਿਲਣ ਮੌਕੇ ਉਨ੍ਹਾਂ ਦੇ ਕੁਝ ਬਿਆਨਾਂ ਨੂੰ ਮੁੱਦਾ ਬਣਾਉਂਦਿਆਂ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਸੀ, ਜਿਸ ਦਾ ਉਨ੍ਹਾਂ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ ਪਰ ਹੁਣ ਬਦਲੀ ਹੋਈ ਸਥਿਤੀ ਦੌਰਾਨ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਵਿਚ ਵੀ ਹਾਜ਼ਰ ਨਹੀਂ ਹੋ ਸਕਣਗੇ ਅਤੇ ਉਨ੍ਹਾਂ ਨੂੰ ਫ਼ਿਲਹਾਲ ਫਰਵਰੀ-ਮਾਰਚ ਤੇ ਅਪ੍ਰੈਲ ਦੇ 3 ਮਹੀਨੇ ਹੋਰ ਜੇਲ੍ਹ ਵਿਚ ਵੀ ਕੱਟਣੇ ਪੈ ਸਕਦੇ ਹਨ ਙ

Total Views: 13 ,
Real Estate