ਪੰਜਾਬ: 2 IPS ਬੀਬੀਆਂ ਪਹਿਲੀ ਵਾਰ ਬਣੀਆਂ DGP

ਪੰਜਾਬ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਦੋ ਮਹਿਲਾ ਆਈਪੀਐਸ ਅਧਿਕਾਰੀ ਪੁਲਿਸ ਡਾਇਰੈਕਟਰ ਜਨਰਲ (DGP) ਬਣਨ ਜਾ ਰਹੀਆਂ ਹਨ। ਆਈਪੀਐਸ ਅਫਸਰ ਗੁਰਪ੍ਰੀਤ ਕੌਰ ਦਿਓ (IPS Gurpreet Kaur Deo) ਅਤੇ ਸ਼ਸ਼ੀ ਪ੍ਰਭਾ ਦਿਵੇਦੀ (IPS Shashi Prabha Dwivedi) ਸੋਮਵਾਰ ਨੂੰ ਡੀਜੀਪੀ ਦਾ ਅਹੁਦਾ ਹਾਸਲ ਕਰਨ ਵਾਲੀਆਂ ਪੰਜਾਬ ਦੀਆਂ ਪਹਿਲੀਆਂ ਮਹਿਲਾ ਆਈਪੀਐਸ ਅਧਿਕਾਰੀ ਬਣ ਗਈਆਂ ਹਨ। ਉਹ ਉਨ੍ਹਾਂ ਸੱਤ ਐਡੀਸ਼ਨਲ ਡੀਜੀਪੀ ਰੈਂਕ ਦੇ ਅਫ਼ਸਰਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੂੰ ਡੀਜੀਪੀ ਵਜੋਂ ਤਰੱਕੀ ਦਿੱਤੀ ਗਈ ਹੈ। ਸੂਬੇ ਵਿੱਚ ਪੁਲਿਸ ਦੇ ਉੱਚ ਅਹੁਦੇ ‘ਤੇ ਰਹਿਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਹੁਣ 13 ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ 1993 ਬੈਚ ਦੇ ਆਈਪੀਐਸ ਅਧਿਕਾਰੀ ਹਨ।
Total Views: 106 ,
Real Estate