
ਅੰਮ੍ਰਿਤਸਰ ਦੇ ਹਲਕਾ ਉੱਤਰੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ, ਵਿਧਾਨ ਸਭਾ ਵੱਲੋਂ ਬਣਾਈ ਗਈ Assurances Committee ਦੇ ਚੇਅਰਮੈਨ ਦੇ ਅਹੁਦੇ ਤੋ ਅਸਤੀਫਾ ਦੇ ਦਿਤਾ ਗਿਆ ਹੈ। ਇਹ ਅਸਤੀਫਾ ਉਹਨਾਂ ਵੱਲੋਂ ਬੀਤੀ ਸ਼ਾਮ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਦੇ ਇਨਸਾਫ ਨੂੰ ਲੈ ਕੇ ਸਪੀਕਰ ਵੱਲੋਂ ਹੀ ਭਰੋਸਾ ਕਮੇਟੀ ਬਣਾਈ ਗਈ ਸੀ, ਜਿਸ ਵਿੱਚ ਕੁੰਵਰ ਨੂੰ ਚੇਅਰਮੈਨ ਬਣਾਇਆ ਗਿਆ ਸੀ, ਕੁੰਵਰ ਵਿਧਾਨ ਸਭਾ ਸੈਸ਼ਨ ਦੌਰਾਨ ਬੇਅਦਬੀ ਕਾਂਡ ‘ਤੇ ਲੰਮੀ ਚਰਚਾ ਦੀ ਅਪੀਲ ਕਰਦੇ ਰਹੇ, ਪਰ ਚਰਚਾ ਨਹੀਂ ਕਰਵਾਈ ਗਈ, ਉਸ ਤੋਂ ਬਾਅਦ ਬੀਤੇ ਦਿਨੀਂ ਭਰੋਸਾ ਕਮੇਟੀ ਦੇ ਚੇਅਰਮੈਨ ਵਜੋਂ ਵਿਜੇ ਪ੍ਰਤਾਪ ਵਲੋਂ ਚੀਫ਼ ਸੈਕਟਰੀ ਵੀ.ਕੇ ਜੰਜੂਆ ਅਤੇ ਡੀਜੀਪੀ ਨੂੰ ਤਲਬ ਕੀਤਾ ਗਿਆ ਸੀ। ਪਰ ਉਸ ਹੀ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਰੀਆਂ ਕਮੇਟੀਆਂ ਦੇ ਮੁਖੀਆਂ ਦੀ ਮੀਟਿੰਗ ਰੱਖ ਲਈ ਗਈ, ਜਿਸ ਕਰਕੇ ਕੁੰਵਰ ਵਿਜੇ ਪ੍ਰਤਾਪ ਨੂੰ ਆਪਣੀ ਮੀਟਿੰਗ ਰੱਦ ਕਰਨੀ ਪਈ, ਇਹਨਾਂ ਸਾਰੀਆਂ ਗੱਲਾ ਨੂੰ ਲੈ ਕੇ ਕੁੰਵਰ ਵਿਜੇ ਪ੍ਰਤਾਪ ਨਰਾਜ਼ ਚਲ ਰਹੇ ਸਨ, ਜਿਸਦੇ ਚਲਦੇ ਉਨ੍ਹਾਂ ਨੇ ਬੀਤੀ ਸ਼ਾਮ ਆਪਣਾ ਅਸਤੀਫਾ ਈ -ਮੇਲ ਰਾਹੀ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ। ਇਸ ਜਾਣਕਾਰੀ ਦੀ ਉਨ੍ਹਾਂ ਦੇ ਆਫਿਸ ਦੇ ਅਧਿਕਾਰੀਆਂ ਵੱਲੋਂ ਪੁਸ਼ਟੀ ਕੀਤੀ ਗਈ ਹੈ, ਇਹ ਵੀ ਕਿਹਾ ਜਾ ਰਿਹਾ ਹੈ ਇਕ ਤੋਂ ਹਫ਼ਤੇ ਤੋਂ ਵੱਧ ਸਮੇਂ ਤੋਂ ਕੁੰਵਰ ਵਿਜੇ ਪ੍ਰਤਾਪ ਬਿਮਾਰ ਚੱਲ ਰਹੇ ਹਨ ਅਤੇ ਕਿਸੇ ਨਾਲ ਵੀ ਨਹੀਂ ਮਿਲ ਰਹੇ।



















