ਸਿਮਰਜੀਤ ਬੈਂਸ ਨੂੰ ਮਿਲੀ ਜਮਾਨਤ

ਪੰਜਾਬ ਹਰਿਆਣਾ ਹਾਈ ਕੋਰਟ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਸਿਮਰਜੀਤ ਸਿੰਘ ਬੈਂਸ ਨੇ ਇਸ ਤੋਂ ਪਹਿਲਾਂ ਸੈਸ਼ਨ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਬੈਂਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਬੈਂਸ ਨੇ ਦੋ ਮਾਮਲਿਆਂ ਵਿੱਚ ਜ਼ਮਾਨਤ ਲੈ ਲਈ ਹੈ, ਜਿਸ ਵਿੱਚ ਇੱਕ ਕੇਸ 307 ਦਾ ਵੀ ਹੈ। ਚੋਣ ਹਿੰਸਾ ਦੌਰਾਨ ਬੈਂਸ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਦੀ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਨਾਲ ਲੜਾਈ ਹੋ ਗਈ ਸੀ।

Total Views: 162 ,
Real Estate