ਓਡੀਸ਼ਾ : ਸਿਹਤ ਮੰਤਰੀ ਨੂੰ ਮਾਰੀ ਗਈ ਗੋਲੀ

ਓਡੀਸ਼ਾ ਦੇ ਸਿਹਤ ਮੰਤਰੀ ਨਾਬਾ ਦਾਸ ਨੂੰ ਐਤਵਾਰ ਨੂੰ ਗੋਲੀ ਮਾਰ ਦਿੱਤੀ ਗਈ। ਬ੍ਰਜਰਾਜਨਗਰ ‘ਚ ਕੁਝ ਸ਼ੱਕੀਆਂ ਵੱਲੋਂ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਗਈ। ਇਹ ਹਮਲਾ ਦੁਪਹਿਰ ਕਰੀਬ 12.15 ਵਜੇ ਉਸ ਸਮੇਂ ਹੋਇਆ ਜਦੋਂ ਨਾਬਾ ਦਾਸ ਬ੍ਰਜਰਾਜਨਗਰ ਦੇ ਗਾਂਧੀ ਚੌਕ ‘ਚ ਇਕ ਪ੍ਰੋਗਰਾਮ ‘ਚ ਸ਼ਾਮਲ ਹੋਣ ਜਾ ਰਹੇ ਸਨ। ਸੂਚਨਾ ਮੁਤਾਬਕ ਉਨ੍ਹਾਂ ਦੀ ਛਾਤੀ ਵਿੱਚ 4-5 ਗੋਲੀਆਂ ਲੱਗੀਆਂ ਹਨ। ਗੋਲੀਬਾਰੀ ਕਰਨ ਵਾਲੇ ਪੁਲਿਸ ਦੀ ਵਰਦੀ ਵਿੱਚ ਆਏ ਸਨ। ਜਿਵੇ ਹੀ ਸਿਹਤ ਮੰਤਰੀ ਕਾਰ ਤੋਂ ਹੇਠਾਂ ਉਤਰਦੇ ਹਨ, ਉਨ੍ਹਾਂ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ 6 ਰਾਉਂਡ ਫਾਇਰਿੰਗ ਕੀਤੀ ਗਈ ਸੀ। ਫਿਲਹਾਲ ਨਾਬਾ ਦਾਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਕਿ ਗੋਲੀਬਾਰੀ ‘ਪਹਿਲਾਂ ਤੋਂ ਯੋਜਨਾਬੱਧ’ ਸੀ ਕਿਉਂਕਿ ਮੰਤਰੀ ਨੂੰ ਕਥਿਤ ਤੌਰ ‘ਤੇ ਨੇੜੇ ਤੋਂ ਗੋਲੀ ਮਾਰੀ ਗਈ ਹੈ। ਇਸ ਘਟਨਾ ‘ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕੀਤੇ ਗਏ ਹਨ।

Total Views: 156 ,
Real Estate