ਹਰਿਆਣਾ ’ਚ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਕਈ ਸਰਪੰਚਾਂ ਨੂੰ ਕੀਤਾ ਗਿਆ ਨਜ਼ਰਬੰਦ !

ਹਰਿਆਣਾ ਦੇ ਸੋਨੀਪਤ ਵਿੱਚ ਪੈਂਦੇ ਗੋਹਾਨਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਪੁਲਿਸ ਨੇ ਕੁਝ ਸਰਪੰਚਾਂ ਅਤੇ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਹੈ। ਇਹਨਾਂ ਸਰਪੰਚਾਂ ਨੇ ਅੰਮਿਤ ਸ਼ਾਹ ਦੀ ਐਤਵਾਰ ਨੂੰ ਹੋਣ ਵਾਲੀ ਰੈਲੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ।ਗ੍ਰਹਿ ਮੰਤਰੀ ਅੰਮਿਤ ਸ਼ਾਹ ਦੀ ਰੈਲੀ ਦਾ ਵਿਰੋਧ ਕਰ ਰਹੇ ਸਰਪੰਚ ਅਸਲ ਵਿੱਚ ਸੂਬੇ ਵਿੱਚ ਈ-ਟੈਂਡਰਿੰਗ ਦੇ ਖਿਲਾਫ਼ ਹਨ। ਹਰਿਆਣਾ ਸਰਕਾਰ ਨੇ ਹਾਲ ਹੀ ਵਿੱਚ ਈ-ਟੈਂਡਰਿੰਗ ਪ੍ਰਣਾਲੀ ਲਾਗੂ ਕੀਤੀ ਹੈ। ਇਸ ਨਵੀਂ ਪ੍ਰਣਾਲੀ ਤਹਿਤ ਪਿੰਡ ਵਿੱਚ ਵਿਕਾਸ ਦਾ ਜੋ ਵੀ ਕੰਮ ਦੋ ਲੱਖ ਰੁਪਏ ਤੋਂ ਉਪਰ ਹੋਵੇਗਾ, ਉਹ ਈ-ਟੈਂਡਰਿੰਗ ਰਾਹੀਂ ਹੀ ਹੋਵੇਗਾ। ਹਾਲਾਂਕਿ ਇਸ ਤੋਂ ਪਹਿਲਾਂ 50 ਲੱਖ ਰੁਪਏ ਤੱਕ ਦਾ ਕੰਮ ਸਰਪੰਚ ਆਪਣੇ ਆਪ ਕਰਵਾ ਸਕਦਾ ਸੀ। ਇਸ ਲਈ ਆਨ ਲਾਈਨ ਟੈਂਡਰਿੰਗ ਦੀ ਲੋੜ ਨਹੀਂ ਹੁੰਦੀ ਸੀ।
ਨਵੇਂ ਚੁਣੇ ਗਏ ਸਰਪੰਚਾਂ ਦਾ ਕਹਿਣਾ ਹੈ ਕਿ ਈ-ਟੈਂਡਰਿੰਗ ਨਾਲ ਵਿਕਾਸ ਕਾਰਜ ਰੁਕ ਜਾਣਗੇ ਅਤੇ ਇਸ ਨਾਲ ਉਹਨਾਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਵਿਰੋਧ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਸਰਪੰਚ ਅਜਿਹੇ ਹਨ ਜੋ ਇਸ ਈ-ਟੈਂਡਰਿੰਗ ਨੂੰ ਜਾਣਦੇ ਨਹੀਂ ਹਨ। ਇਹ ਸਰਪੰਚ ਮੰਗ ਕਰ ਰਹੇ ਹਨ ਕਿ ਪਹਿਲਾਂ ਵਾਲੀ ਪ੍ਰਣਾਲੀ ਨੂੰ ਹੀ ਲਾਗੂ ਰੱਖਿਆ ਜਾਵੇ। ਉਹ ਈ-ਟੈਂਡਰਿੰਗ ਪ੍ਰਣਾਲੀ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

Total Views: 115 ,
Real Estate