ਕਾਂਸਟੇਬਲ ਲੜਕੀ ਦੀ ਹੱਤਿਆ ਕਰਨ ਮਗਰੋਂ ਸਿਪਾਹੀ ਨੇ ਕੀਤੀ ਖੁਦਕੁਸ਼ੀ

ਫ਼ਿਰੋਜ਼ਪੁਰ ਸਵੈਟ ਟੀਮ ਵਿਚ ਤਾਇਨਾਤ ਕਾਂਸਟੇਬਲ ਗੁਰਸੇਵਕ ਸਿੰਘ ਨੇ ਇੱਕ ਮਹਿਲਾ ਕਾਂਸਟੇਬਲ ਦਾ ਕਤਲ ਕਰਨ ਮਗਰੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਇਹ ਘਟਨਾ ਛਾਉਣੀ ਸਥਿਤ ਸ਼ੇਰ ਸ਼ਾਹ ਵਾਲੀ ਚੌਂਕ ਵਿਚ ਵਾਪਰੀ ਹੈ। ਥਾਣਾ ਛਾਉਣੀ ਵਿਚ ਸੀਸੀਟੀਐਨਐਸ ਵਿੰਗ ਵਿਚ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇਰ ਰਾਤ ਆਪਣੀ ਡਿਊਟੀ ਖ਼ਤਮ ਕਰ ਕੇ ਪੁਲੀਸ ਲਾਈਨ ਸਥਿਤ ਆਪਣੇ ਪਿਤਾ ਦੇ ਸਰਕਾਰੀ ਕੁਆਟਰ ਵਿਚ ਵਾਪਸ ਆ ਰਹੀ ਸੀ। ਜਦੋਂ ਉਹ ਸ਼ੇਰ ਸ਼ਾਹ ਵਾਲੀ ਚੌਂਕ ਵਿਚ ਪਹੁੰਚੀ ਤਾਂ ਉਥੇ ਪਹਿਲਾਂ ਤੋਂ ਮੌਜੂਦ ਕਾਰ ਸਵਾਰ ਗੁਰਸੇਵਕ ਸਿੰਘ ਨੇ ਐਕਟਿਵਾ ਤੇ ਆ ਰਹੀ ਅਮਨਦੀਪ ਨੂੰ ਜਬਰਦਸਤੀ ਰੋਕ ਲਿਆ। ਗੁਰਸੇਵਕ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਅਮਨਦੀਪ ਨੂੰ ਪੰਜ ਗੋਲੀਆਂ ਮਾਰ ਦਿੱਤੀਆਂ। ਇਸ ਮਗਰੋਂ ਗੁਰਸੇਵਕ ਫ਼ਰਾਰ ਹੋ ਗਿਆ ਤੇ ਤੀਹ ਕਿਲੋਮੀਟਰ ਦੂਰ ਤਲਵੰਡੀ ਭਾਈ ਦੇ ਨਜ਼ਦੀਕ ਉਸਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ।
ਡੀਐਸਪੀ ਸੰਦੀਪ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਚੱਲ ਸਕਿਆ ਕਿ ਦੋਹਾਂ ਦਰਮਿਆਨ ਝਗੜਾ ਕਿਸ ਗੱਲ ਨੂੰ ਲੈ ਕੇ ਹੋਇਆ ਸੀ।

Total Views: 103 ,
Real Estate