ਉਡੀਸਾ ਦੇ ਸਿਹਤ ਮੰਤਰੀ ਦਾ ਦਿਹਾਂਤ, ਮਾਰੀ ਗਈ ਸੀ ਗੋਲੀ

ਉਡੀਸਾ ਦੇ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੂੰ ਦੁਪਹਿਰ ਕਰੀਬ 1 ਵਜੇ ਝਾਰਸੁਗੁਡਾ ਜ਼ਿਲ੍ਹੇ ਦੇ ਬ੍ਰਜਰਾਜਨਗਰ ਨੇੜੇ ਗਾਂਧੀ ਚੌਕ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ ਨੇ ਗੋਲੀ ਮਾਰ ਦਿੱਤੀ ਸੀ। ਉਹ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸੇ ਦੌਰਾਨ ਹਮਲਾਵਰ ਨੇ ਉਹਨਾਂ ਦੀ ਛਾਤੀ ਵਿੱਚ ਗੋਲੀ ਮਾਰ ਦਿੱਤੀ। ਪੁਲਿਸ ਅਧਿਕਾਰੀ ਨੇ ਦੋ ਰਾਉਂਡ ਫਾਇਰ ਕੀਤੇ, ਜਿਸ ਵਿੱਚ ਮੰਤਰੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਬਾਅਦ ਵਿੱਚ ਉਹਨਾਂ ਨੂੰ ਭੁਵਨੇਸ਼ਵਰ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਗੁਪਤੇਸ਼ਵਰ ਭੋਈ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੋਪਾਲ ਦਾਸ ਨੇ ਮੰਤਰੀ ‘ਤੇ ਗੋਲੀ ਚਲਾਈ। ਮੰਤਰੀ ਜ਼ਖਮੀ ਹੋ ਗਿਆ ਅਤੇ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ। ਹਮਲਾਵਰ ਗੋਪਾਲ ਦਾਸ ਨੂੰ ਉਸੇ ਸਮੇਂ ਸਥਾਨਕ ਲੋਕਾਂ ਨੇ ਫੜ ਲਿਆ। ਪੁਲਿਸ ਮੁਲਜ਼ਮ ਗੋਪਾਲ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਚਸ਼ਮਦੀਦਾਂ ਦਾ ਦਾਅਵਾ ਹੈ ਕਿ ਜਿਵੇਂ ਹੀ ਉਹ ਆਪਣੀ ਗੱਡੀ ਤੋਂ ਬਾਹਰ ਨਿਕਲਿਆ ਤੇ ਮੰਤਰੀ ਨੂੰ ਗੋਲੀ ਮਾਰ ਦਿੱਤੀ ਗਈ। ਹਮਲੇ ਦੇ ਪਿੱਛੇ ਦਾ ਮਕਸਦ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

Total Views: 140 ,
Real Estate