ਭਾਰਤੀ ਲੜਕੀਆਂ ਨੇ ਜਿੱਤਿਆ ਅੰਡਰ-19 ਟੀ-20 ਵਿਸ਼ਵ ਕੱਪ

ਭਾਰਤ ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ। ਫਾਈਨਲ ਮੈਚ ਵਿੱਚ ਟੀਮ ਇੰਡੀਆ ਨੇ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤੀ ਮਹਿਲਾ ਟੀਮ ਦਾ ਆਈਸੀਸੀ ਟਰਾਫੀ ਜਿੱਤਣ ਦਾ ਸੁਪਨਾ ਸਾਕਾਰ ਹੋ ਗਿਆ। ਭਾਰਤ ਦੀ ਮਹਿਲਾ ਟੀਮ ਨੇ ਪਹਿਲੀ ਵਾਰ ਆਈਸੀਸੀ ਟਰਾਫੀ ਜਿੱਤੀ ਹੈ। ਇਸ ਮੈਚ ਵਿੱਚ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 17.1 ਓਵਰਾਂ ਵਿੱਚ ਸਾਰੀਆਂ 10 ਵਿਕਟਾਂ ਗੁਆ ਕੇ 68 ਦੌੜਾਂ ਬਣਾਈਆਂ। ਟੀਮ ਇੰਡੀਆ ਨੇ ਇਹ ਆਸਾਨ ਟੀਚਾ 14 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਇਸ ਨਾਲ ਭਾਰਤ ਨੇ ਪਹਿਲਾ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ।
ਇਸ ਮੈਚ ‘ਚ ਪਹਿਲੇ ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੰਗਲੈਂਡ ਨੂੰ 68 ਦੌੜਾਂ ‘ਤੇ ਆਊਟ ਕਰ ਦਿੱਤਾ। ਤਿਤਾਸ ਸਾਧੂ, ਅਰਚਨਾ ਦੇਵੀ ਅਤੇ ਪਾਰਸ਼ਵੀ ਨੇ ਦੋ-ਦੋ ਵਿਕਟਾਂ ਲਈਆਂ। ਇਸ ਦੇ ਨਾਲ ਹੀ ਸੌਮਿਆ ਤਿਵਾਰੀ ਅਤੇ ਗੋਂਗੜੀ ਤ੍ਰਿਸ਼ਾ ਨੇ ਬੱਲੇਬਾਜ਼ੀ ਨਾਲ ਕਮਾਲ ਕਰ ਦਿੱਤਾ। ਦੋਵਾਂ ਨੇ 24-24 ਦੌੜਾਂ ਬਣਾਈਆਂ।

Total Views: 163 ,
Real Estate