ਗੁਜਰਾਤ ਦੀ ਗਾਂਧੀਨਗਰ ਸੈਸ਼ਨ ਕੋਰਟ ਨੇ ਆਸਾਰਾਮ ਨੂੰ ਸੂਰਤ ਦੀ ਰਹਿਣ ਵਾਲੀ ਔਰਤ ਨਾਲ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਮੰਗਲਵਾਰ ਨੂੰ ਸਜ਼ਾ ਦਾ ਐਲਾਨ ਕਰੇਗੀ। ਇਸ ਤੋਂ ਪਹਿਲਾਂ 25 ਅਪ੍ਰੈਲ 2018 ਨੂੰ ਜੋਧਪੁਰ ਦੀ ਅਦਾਲਤ ਨੇ ਆਸਾਰਾਮ ਨੂੰ ਯੂਪੀ ਵਿੱਚ ਨਾਬਾਲਗ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸੋਮਵਾਰ ਨੂੰ ਆਸਾਰਾਮ ਦੀ ਅਦਾਲਤ ‘ਚ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ।ਕਰੀਬ 10 ਸਾਲ ਪਹਿਲਾਂ ਸੂਰਤ ਦੀ ਇਕ ਔਰਤ ਨੇ ਆਸਾਰਾਮ ‘ਤੇ ਅਹਿਮਦਾਬਾਦ ਦੇ ਮੋਟੇਰਾ ਸਥਿਤ ਆਸ਼ਰਮ ‘ਚ ਉਸ ਨਾਲ ਵਾਰ-ਵਾਰ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ ਵਿੱਚ ਆਸਾਰਾਮ ਦੀ ਪਤਨੀ ਸਮੇਤ ਛੇ ਹੋਰ ਮੁਲਜ਼ਮ ਸਨ। ਅਦਾਲਤ ਨੇ ਆਸਾਰਾਮ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮੁਕੱਦਮੇ ਦੌਰਾਨ ਇੱਕ ਦੋਸ਼ੀ ਦੀ ਮੌਤ ਹੋ ਗਈ। ਅਦਾਲਤ ਨੇ ਬਾਕੀ ਪੰਜ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ।ਪੁਲਿਸ ਨੇ ਇਸ ਮਾਮਲੇ ਵਿੱਚ ਜੁਲਾਈ 2014 ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਕੇਸ ਮੁਤਾਬਕ ਆਸਾਰਾਮ ਨੇ 2001 ਤੋਂ 2006 ਦਰਮਿਆਨ ਪੀੜਤਾ ਨਾਲ ਕਈ ਵਾਰ ਬਲਾਤਕਾਰ ਕੀਤਾ ਸੀ। ਔਰਤ ਉਦੋਂ ਆਸਾਰਾਮ ਦੇ ਆਸ਼ਰਮ ‘ਚ ਰਹਿ ਰਹੀ ਸੀ।ਪੀੜਤਾ ਦੀ ਛੋਟੀ ਭੈਣ ਨੇ ਵੀ ਆਸਾਰਾਮ ਦੇ ਬੇਟੇ ‘ਤੇ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਸੀ।
ਦੋਹਾਂ ਭੈਣਾਂ ‘ਚੋਂ ਛੋਟੀ ਨੇ ਆਸਾਰਾਮ ਦੇ ਮੁੰਡੇ ਨਰਾਇਣ ਸਾਈਂ ਅਤੇ ਵੱਡੀ ਭੈਣ ਨੇ ਆਸਾਰਾਮ ਖਿਲਾਫ ਬਲਾਤਕਾਰ ਦੀ ਸ਼ਿਕਾਇਤ ਦਰਜ ਕਰਵਾਈ ਸੀ। ਵੱਡੀ ਭੈਣ ਦੀ ਸ਼ਿਕਾਇਤ ਦੇ ਗਾਂਧੀਨਗਰ ਟਰਾਂਸਫਰ ਹੋਣ ਕਾਰਨ ਆਸਾਰਾਮ ‘ਤੇ ਗਾਂਧੀਨਗਰ ‘ਚ ਮੁਕੱਦਮਾ ਚਲਾਇਆ ਗਿਆ, ਜਿਸ ‘ਚ ਸੋਮਵਾਰ ਨੂੰ ਅਦਾਲਤ ਨੇ ਆਸਾਰਾਮ ਨੂੰ ਦੋਸ਼ੀ ਕਰਾਰ ਦਿੱਤਾ।
ਬਲਾਤਕਾਰ ਮਾਮਲੇ ‘ਚ ਆਸਾਰਾਮ ਸੂਰਤ ਦੋਸ਼ੀ ਕਰਾਰ, ਸਜਾ ਅੱਜ
Total Views: 154 ,
Real Estate