ਇਕ ਤੋਂ ਵੱਧ ਥਾਵਾਂ ਤੋਂ ਚੋਣ ਲੜਨ ਵਾਲਾ ਨਿਯਮ ਰੱਦ ਕਰਨ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਉਸ ਨਿਯਮ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਜੋ ਕਿ ਆਮ ਚੋਣਾਂ ਵਿੱਚ ਉਮੀਦਵਾਰਾਂ ਨੂੰ ਇਕ ਤੋਂ ਵੱਧ ਸੀਟਾਂ ਤੋਂ ਚੋਣ ਲੜਨ ਦੀ ਇਜਾਜ਼ਤ ਦਿੰਦਾ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ, ‘‘ਇਹ ਨੀਤੀਗਤ ਅਤੇ ਰਾਜਨੀਤਿਕ ਲੋਕਤੰਤਰ ਦਾ ਮਾਮਲਾ ਹੈ।’’ ਬੈਂਚ, ਜਿਸ ਵਿੱਚ ਜਸਟਿਸ ਪੀ.ਐੱਸ. ਨਰਸਿਮ੍ਹਾ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਵੀ ਸ਼ਾਮਲ ਸਨ, ਨੇ ਜ਼ੋਰ ਦੇ ਕੇ ਕਿਹਾ ਕਿ ਅਸਲ ਵਿੱਚ ਇਹ ਸੰਸਦ ਦਾ ਕੰਮ ਹੈ। ਬੈਂਚ ਨੇ ਕਿਹਾ ਕਿ ਕਈ ਕਾਰਨਾਂ ਕਰ ਕੇ ਇਕ ਉਮੀਦਵਾਰ ਇਕ ਤੋਂ ਵੱਧ ਹਲਕਿਆਂ ਤੋਂ ਚੋਣ ਲੜ ਸਕਦਾ ਹੈ। ਐਡਵੋਕੇਟ ਅਸ਼ਵਨੀ ਉਪਾਧਿਆਏ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਆਮ ਚੋਣਾਂ ਵਿੱਚ ਇੱਕ ਉਮੀਦਵਾਰ ਨੂੰ ਇੱਕ ਤੋਂ ਵੱਧ ਹਲਕਿਆਂ ਤੋਂ ਚੋਣ ਲੜਨ ਤੋਂ ਰੋਕਣ ਦੀ ਮੰਗ ਕੀਤੀ ਗਈ ਸੀ। ਮਾਮਲੇ ਦੀ ਸੁਣਵਾਈ ਕਰਦਿਆਂ ਬੈਂਚ ਨੇ ਕਿਹਾ, ‘‘ਇਕ ਉਮੀਦਵਾਰ ਨੂੰ ਇਕ ਤੋਂ ਵੱਧ ਸੀਟਾਂ ਤੋਂ ਚੋਣ ਲੜਣ ਦੀ ਇਜਾਜ਼ਤ ਦੇਣਾ ਵਿਧਾਨਕ ਨੀਤੀ ਦਾ ਮਾਮਲਾ ਹੈ, ਇਸ ਵਾਸਤੇ ਇਹ ਸੰਸਦ ਦੀ ਇੱਛਾ ’ਤੇ ਨਿਰਭਰ ਕਰਦਾ ਹੈ ਕਿ ਅਜਿਹੀ ਛੋਟ ਦੇਣੀ ਹੈ ਜਾਂ ਨਹੀਂ।’’

Total Views: 250 ,
Real Estate