ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਵਿੱਚ ਨਵੀਂ ਉਦਯੋਗਿਕ ਨੀਤੀ ਅਤੇ ਪੈਟਰੋਲ ਤੇ ਡੀਜ਼ਲ ’ਤੇ 90 ਪੈਸੇ ਪ੍ਰਤੀ ਲਿਟਰ ਸੈੱਸ ਲਾਉਣ ਸਮੇਤ ਕਈ ਹੋਰ ਅਹਿਮ ਫੈਸਲੇ ਲਏ ਗਏ ਹਨ। ਪੈਟਰੋਲ ਅਤੇ ਡੀਜ਼ਲ ਉਪਰ ਸੈੱਸ ਲਾਉਣ ਨਾਲ ਸਰਕਾਰੀ ਖ਼ਜ਼ਾਨੇ ਨੂੰ ਸਾਲਾਨਾ 400 ਕਰੋੜ ਰੁਪਏ ਦਾ ਵਾਧੂ ਮਾਲੀਆ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਜਿਨ੍ਹਾਂ ਹੋਰਨਾਂ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਇਲੈਕਟ੍ਰਿਕ ਵਾਹਨ ਨੀਤੀ, 66 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣਾ, 117 ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨਾ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਨ ਲਈ 74.75 ਕਰੋੜ ਰੁਪਏ ਦਾ ਭੁਗਤਾਨ ਕਰਨਾ, ਪੰਜਾਬ ਰਾਜ ਚੋਣ ਕਮਿਸ਼ਨਰ ਨਿਯੁਕਤੀ ਨੂੰ ਪ੍ਰਵਾਨਗੀ, ਆਜ਼ਾਦੀ ਦਾ ਮਹਾਉਤਸਵ ਮਨਾਉਣ ਲਈ ਉਮਰ ਕੈਦ ਵਾਲੇ ਦੋਸ਼ੀਆਂ ਲਈ ਵਿਸ਼ੇਸ਼ ਮੁਆਫ਼ੀ ਨੂੰ ਮਨਜ਼ੂਰੀ, ਸੀਐੱਮ ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਕਰਨ ਆਦਿ ਸ਼ਮਲ ਹਨ।
Total Views: 187 ,
Real Estate


















