ਸਿਹਤ ਵਿਭਾਗ ਵੱਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜ਼ਿਤ 

ਵਿਸ਼ਵ ਵਿਚ ਹਰ ਸਾਲ 14.1 ਮਿਲੀਅਨ ਕੈਂਸਰ ਦੇ ਨਵੇਂ ਕੇਸ ਆ ਰਹੇ ਸਾਹਮਣੇ 

ਸ੍ਰੀ ਮੁਕਤਸਰ ਸਾਹਿਬ 4 ਫਰਵਰੀ (ਕੁਲਦੀਪ ਸਿੰਘ ਘੁਮਾਣ) ਵਿਸ਼ਵ ਕੈਂਸਰ ਦਿਵਸ ਮੌਕੇ ਕੈਂਸਰ ਦੀ ਰੋਕਥਾਮ ਤੇ ਆਮ ਜਨਤਾ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਉਣ ਦੇ ਮੰਤਵ ਨਾਲ ਸੀ.ਐਚ.ਸੀ ਚੱਕ ਸ਼ੇਰੇ ਵਾਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਾਗਰੂਕਤਾ ਸੈਮੀਨਾਰ ਵਿਚ ਸਟਾਫ ਅਤੇ ਲੋਕਾਂ ਨੂੰ ਕੈਂਸਰ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ । ਜ਼ਿਲਾ ਮਾਸ ਮੀਡੀਆ ਅਫਸਰ ਸੁਖਮੰਦਰ ਸਿੰਘ ਬਰਾੜ ਨੇ ਕੈਂਸਰ ਦੇ ਕਾਰਨਾਂ, ਲੱਛਣਾਂ ਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ਵਿਚ ਮੁੱਖ ਤੌਰ ‘ਤੇ ਸਰਵਾਈਕਲ, ਬਰੈਸਟ, ਔਰਲ, ਪੇਟ ਅਤੇ ਫੇਫੜਿਆਂ ਦੇ ਕੈਂਸਰ ਵਾਲੇ ਮਰੀਜ ਜਿਆਦਾ ਹਨ। ਵਿਸ਼ਵ ਸਿਹਤ ਸੰਗਠਨ ਮੁਤਾਬਕ ਵਿਸ਼ਵ ਵਿਚ ਹਰ ਸਾਲ 14.1 ਮਿਲੀਅਨ ਕੈਂਸਰ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ ਅਤੇ ਹਰ ਸਾਲ 8.2 ਮਿਲੀਅਨ ਲੋਕਾਂ ਦੀ ਮੌਤ ਹੋ ਰਹੀ ਹੈ। ਪੰਜਾਬ ਵਿਚ ਕੈਂਸਰ ਦੇ ਮਰੀਜਾਂ ਦੀ ਗਿਣਤੀ ਕੌਮੀ ਪੱਧਰ ‘ਤੇ ਜਾਰੀ ਕੀਤੇ ਅੰਕੜਿਆਂ ਦੇ ਮੁਕਾਬਲੇ ਵੱਧ ਹੈ ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜਾਂ ਲਈ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਡੇਢ ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਸਾਲ ਵਿੱਚ 66 ਕੇਸ ਸਾਹਮਣੇ ਆਏ ਹਨ ਤੇ ਇਹਨਾਂ ਦੇ ਇਲਾਜ ਲਈ 9254000 ਰੁਪਏ ਜਾਰੀ ਹੋਏ ਹਨ।

Total Views: 321 ,
Real Estate