
ਚੀਨ ਦੇ ਹੁਨਾਨ ਸੂਬੇ ਵਿੱਚ ਕਈ ਵਾਹਨਾਂ ਦੀ ਟੱਕਰ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 66 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸ਼ਨੀਵਾਰ ਸ਼ਾਮ ਨੂੰ ਵਾਪਰਿਆ ਜਦੋਂ ਹੁਨਾਨ ਪ੍ਰਾਂਤ ਦੇ ਚਾਂਗਸ਼ਾ ਸ਼ਹਿਰ ਵਿੱਚ ਜ਼ੁਚਾਂਗ-ਗੁਆਂਗਜ਼ੂ ਹਾਈਵੇਅ ‘ਤੇ 10 ਮਿੰਟਾਂ ਦੇ ਅੰਦਰ ਕੁੱਲ 49 ਵਾਹਨ ਆਪਸ ਵਿੱਚ ਟਕਰਾ ਗਏ। ਟੱਕਰ ਮਗਰੋਂ ਕਈ ਵਾਹਨਾਂ ਵਿਚ ਅੱਗ ਲੱਗ ਗਈ। ਸਥਾਨਕ ਟ੍ਰੈਫਿਕ ਪੁਲਸ ਵਿਭਾਗ ਦੇ ਹਵਾਲੇ ਨਾਲ ਰਿਪੋਰਟ ‘ਚ ਕਿਹਾ ਗਿਆ ਹੈ ਕਿ ”ਹਾਦਸੇ ‘ਚ 16 ਲੋਕਾਂ ਦੀ ਮੌਤ ਹੋ ਗਈ ਅਤੇ 66 ਹੋਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ, ਜਿਨ੍ਹਾਂ ‘ਚੋਂ 8 ਗੰਭੀਰ ਜ਼ਖਮੀ ਹਨ ।
Total Views: 158 ,
Real Estate



















