
ਪੰਜਾਬ ਵਿਜੀਲੈਂਸ ਬਿਊਰੋ ਦੇ ਵੱਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਇਲਜ਼ਾਮ ਦੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ । ਇਸ ਮੁਕੱਦਮੇ ਦੇ ਮੁਤਾਬਕ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
Total Views: 201 ,
Real Estate



















