
ਚੰਡੀਗੜ੍ਹ ਪੁਲਿਸ ਨੇ ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨਾਲ 8 ਫਰਵਰੀ ਨੂੰ ਹੋਈ ਝੜਪ ਦੇ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਦੇ ਧਰਮ ਪਿਤਾ ਗੁਰਚਰਨ ਸਿੰਘ, ਬਲਵਿੰਦਰ ਸਿੰਘ ਤੇ ਅਮਰ ਸਿੰਘ ਚਹਿਲ ਸਮੇਤ 7 ਪ੍ਰਬੰਧਕਾਂ ਖਿਲਾਫ ਕੇਸ ਦਰਜ ਕੀਤਾ ਹੈ। ਸੈਕਟਰ 36 ਦੇ ਪੁਲਿਸ ਥਾਣੇ ਵਿਚ ਇਹ ਕੇਸ ਥਾਣਾ 34 ਦੇ ਐਸ ਐਚ ਓ ਦਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਇਸ ਐਫ ਆਈ ਆਰ ਵਿਚ ਇਰਾਦਾ ਕਤਲ ਦੀ ਧਾਰਾ 307 ਆਈ ਪੀ ਸੀ ਸਮੇਤ 17 ਧਾਰਾਵਾਂ ਜੋੜੀਆਂ ਗਈਆਂ ਹਨ। ਇਹ 15 ਪੇਜਾਂ ਦੀ ਐਫ ਆਈ ਆਰ ਦਰਜ ਕੀਤੀ ਗਈ ਹੈ ਜਿਸ ਵਿਚ ਪੁਲਿਸ ਨੇ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਖਾਲਿਸਤਾਨੀ ਪੱਖੀ ਕਰਾਰ ਦਿੱਤਾ ਹੈ।
Total Views: 227 ,
Real Estate



















