
ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ 8 ਫਰਵਰੀ ਨੂੰ ਬੰਦੀ ਸਿੱਖਾਂ ਦੀ ਰਿਹਾਈ ਲਈ ਕੀਤੇ ਪ੍ਰਦਰਸ਼ਨ ਦੌਰਾਨ ਜਿਹੜੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਹਮਲਾ ਕੀਤਾ ਸੀ। ਉਨ੍ਹਾਂ ਦੀਆਂ ਤਸਵੀਰਾਂ ਪੁਲਿਸ ਨੇ ਜਾਰੀ ਕੀਤੀਆਂ ਹਨ। ਪੁਲਿਸ ਨੇ ਹਮਲਾਵਰਾਂ ਦੀ ਤਸਵੀਰਾਂ ਜਾਰੀ ਕਰਦੇ ਹੋਏ ਇਨ੍ਹਾਂ ਦੀ ਜਾਣਕਾਰੀ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਸੈਕਟਰ 36 ਥਾਣਾ ਪੁਲਿਸ ਨੇ ਘਟਨਾ ਨੂੰ ਲੈ ਕੇ ਹੱਤਿਆ ਦੀ ਕੋਸ਼ਿਸ਼ ਸਣੇ ਹੋਰ ਧਾਰਾਵਾਂ ਵਿਚ ਕੇਸ ਦਰਜ ਕੀਤਾ ਸੀ। ਪੁਲਿਸ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਜਾਣਕਾਰੀ ਈਮੇਲ ਜਾਂ ਵੱਟਸਟੈਪ ਨੰਬਰ ‘ਤੇ ਦਿੱਤੀ ਜਾ ਸਕਦ ਹੈ। ਨਾਲ ਹੀ ਪੁਲਿਸ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਨੂੰ ਦਸ ਹਜ਼ਾਰ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ।
Total Views: 418 ,
Real Estate



















