ਤੁਰਕੀ-ਸੀਰੀਆ ਭੂਚਾਲ : ਮੌਤਾਂ ਦੀ ਗਿਣਤੀ 33,000 ਤੋਂ ਪਾਰ


ਢਹਿ-ਢੇਰੀ ਹੋਈਆਂ ਇਮਾਰਤਾਂ ਦੇ ਨਿਰਮਾਣ ਦੀਆਂ ਕਮੀਆਂ ਦੀ ਜਾਂਚ

ਤੁਰਕੀ ‘ਚ ਆਏ ਵਿਨਾਸ਼ਕਾਰੀ ਭੂਚਾਲ ਦੇ 6 ਦਿਨਾਂ ਬਾਅਦ ਬਚਾਅ ਕਰਮੀਆਂ ਨੇ ਇਕ ਗਰਭਵਤੀ ਔਰਤ ਤੇ 2 ਬੱਚਿਆਂ ਸਮੇਤ ਕੁਝ ਲੋਕਾਂ ਨੂੰ ਇਮਾਰਤਾਂ ਦੇ ਮਲਬੇ ‘ਚੋਂ ਬਾਹਰ ਕੱਢਿਆ। ਇਸ ਦੌਰਾਨ ਤੁਰਕੀ ਦੇ ਨਿਆਇਕ ਅਧਿਕਾਰੀ ਗੈਰ-ਕਾਨੂੰਨੀ ਨਿਰਮਾਣ ਗਤੀਵਿਧੀਆਂ ਵਿੱਚ ਕਥਿਤ ਤੌਰ ‘ਤੇ ਸ਼ਾਮਲ 130 ਤੋਂ ਵੱਧ ਲੋਕਾਂ ਦੀ ਜਾਂਚ ਕਰ ਰਹੇ ਹਨ। ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਨੂੰ ਆਏ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ ਐਤਵਾਰ ਨੂੰ 33,179 ਹੋ ਗਈ, ਜਦੋਂ ਕਿ 92,600 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਬਚਾਅ ਕਾਰਜ ਅਜੇ ਵੀ ਜਾਰੀ ਹਨ। ਪਿਛਲੇ 5 ਦਿਨਾਂ ਤੋਂ ਬਚਾਅ ਕਰਮਚਾਰੀ ਕੜਾਕੇ ਦੀ ਠੰਡ ਵਿੱਚ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਤੁਰਕੀ ਦੇ ਨਿਆਂ ਮੰਤਰੀ ਬੇਕਿਰ ਬੋਜ਼ਦਾਗ ਨੇ ਐਤਵਾਰ ਨੂੰ ਕਿਹਾ ਕਿ ਭੂਚਾਲ ‘ਚ ਢਹਿ-ਢੇਰੀ ਹੋਈਆਂ ਇਮਾਰਤਾਂ ਦੇ ਨਿਰਮਾਣ ‘ਚ ਕਥਿਤ ਜ਼ਿੰਮੇਵਾਰੀ ਲਈ 134 ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 7 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਮਾਰਤਾਂ ਦੇ ਢਹਿਣ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰੀ ਵਕੀਲਾਂ ਨੇ ਉਸਾਰੀ ਵਿੱਚ ਵਰਤੀ ਗਈ ਸਮੱਗਰੀ ਬਾਰੇ ਸਬੂਤ ਲਈ ਇਮਾਰਤ ਦੇ ਮਲਬੇ ਦੇ ਨਮੂਨੇ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸਤਾਂਬੁਲ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਐਤਵਾਰ ਨੂੰ ਅਦਯਾਮਨ ਵਿੱਚ ਕਈ ਇਮਾਰਤਾਂ ਦੀ ਤਬਾਹੀ ਲਈ ਜ਼ਿੰਮੇਵਾਰ 2 ਠੇਕੇਦਾਰਾਂ ਨੂੰ ਹਿਰਾਸਤ ਵਿੱਚ ਲਿਆ।

Total Views: 167 ,
Real Estate