![]()
ਆਮਦਨ ਕਰ ਵਿਭਾਗ ਦੀਆਂ ਕਈ ਟੀਮਾਂ ਨੇ ਅੱਜ ਦਿੱਲੀ ਤੇ ਮੁੰਬਈ ਵਿਚਲੇ ਬੀਬੀਸੀ ਦੇ ਦਫ਼ਤਰਾਂ ਵਿੱਚ ਛਾਪੇ ਮਾਰੇ। ਵਰਨਣਯੋਗ ਹੈ ਕਿ ਬੀਤੇ ਦਿਨੀ ਬੀਬੀਸੀ ਨੇ ਗੋਦਰਾ ਕਾਂਡ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਡਾਕੂਮੈਂਟਰੀ ਜਾਰੀ ਕੀਤੀ ਸੀ ਤੇ ਇਸ ਖ਼ਿਲਾਫ਼ ਸਰਕਾਰ ਨੇ ਕਾਫ਼ੀ ਨਾਰਾਜ਼ਗੀ ਪ੍ਰਗਟਾਈ ਸੀ।ਇਸ ਦੌਰਾਨ ਕਾਂਗਰਸ ਨੇ ਬੀਬੀਸੀ ਦਫ਼ਤਰ ‘ਤੇ ਆਮਦਨ ਕਰ ਵਿਭਾਗ ਦੇ ਸਰਵੇ ਨੂੰ ਅਣਐਲਾਨੀ ਐਮਰਜੈਂਸੀ ਕਰਾਰ ਦਿੱਤਾ ਹੈ। ਪਾਰਟੀ ਨੇ ਕਿਹਾ, ‘ਪਹਿਲਾਂ ਬੀਬੀਸੀ ਦੀ ਡਾਕੂਮੈਂਟਰੀ (BBC Documentary) ਆਈ, ਇਸ ‘ਤੇ ਪਾਬੰਦੀ ਲਗਾ ਦਿੱਤੀ ਗਈ। ਹੁਣ ਬੀਬੀਸੀ ‘ਤੇ ਇਨਕਮ ਟੈਕਸ ਦੀ ਛਾਪੇਮਾਰੀ ਕੀਤੀ ਗਈ ਹੈ। ਅਣ-ਐਲਾਨੀ ਐਮਰਜੈਂਸੀ…। ਦੱਸ ਦਈਏ ਕਿ ਬੀਬੀਸੀ ਦੁਆਰਾ 2002 ਦੇ ਗੁਜਰਾਤ ਦੰਗਿਆਂ ਬਾਰੇ ਡਾਕੂਮੈਂਟਰੀ ਪ੍ਰਸਾਰਿਤ ਕੀਤੇ ਜਾਣ ਤੋਂ ਹਫ਼ਤੇ ਬਾਅਦ ਇਹ ਕਾਰਵਾਈ ਹੋਈ ਹੈ।
Total Views: 185 ,
Real Estate



















