ਪਾਕਿਸਤਾਨ ਮਹਿੰਗਾਈ ਦੀ ਵੱਡੀ ਮਾਰ ਹੇਠ, 210 ਰੁ. ਲੀਟਰ ਵਿਕ ਰਿਹਾ ਦੁੱਧ

ਆਰਥਿਕ ਸੰਕਟ ਨਾਲ ਨਜਿੱਠਣ ਲਈ ਪਾਕਿਸਤਾਨ ਅੰਤਰਰਾਸ਼ਟਰੀ ਮੁਦਰਾ ਫੰਡ ਨਾਲ ਕਰਜ਼ੇ ਦਾ ਸੌਦਾ ਪੂਰਾ ਕਰਨਾ ਚਾਹੁੰਦਾ ਹੈ। ਇਸ ਸੌਦੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਪਾਕਿਸਤਾਨੀ ਖਪਤਕਾਰਾਂ ਨੂੰ ਦੁੱਧ ਅਤੇ ਚਿਕਨ ਸਣੇ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਵਧੀਆਂ ਕੀਮਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਕਿਸਤਾਨੀ ਅਖਬਾਰ ਮੁਤਾਬਕ ਪਾਕਿਸਤਾਨ ਵਿਚ ਖੁੱਲ੍ਹੇ ਦੁੱਧ ਦਾ ਰੇਟ 190 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 210 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਅਤੇ ਬਰਾਇਲਰ ਚਿਕਨ ਦੀ ਕੀਮਤ ਵਿਚ ਪਿਛਲੇ ਦੋ ਦਿਨਾਂ ਵਿਚ 30-40 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ, ਜਿਸ ਕਾਰਨ ਇਹ ਹੁਣ ਇਸ ਦੀ ਕੀਮਤ 480-500 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਚਿਕਨ ਮੀਟ ਹੁਣ 700-780 ਪਾਕਿਸਤਾਨੀ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵਿਕ ਰਿਹਾ ਹੈ, ਜੋਕਿ ਪਹਿਲਾਂ 620-650 ਪ੍ਰਤੀ ਕਿਲੋਗ੍ਰਾਮ ਸੀ, ਰਿਪੋਰਟ ਵਿੱਚ ਕਿਹਾ ਗਿਆ ਹੈ, ਹੱਡੀ ਰਹਿਤ ਮੀਟ 1,000-1,100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ, ਇਹ ਹੁਣ ਤੱਕ ਦੇ ਸਭ ਤੋਂ ਉੱਚੇ ਰੇਟ ‘ਤੇ ਪਹੁੰਚ ਗਿਆ ਹੈ।

Total Views: 274 ,
Real Estate